Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ਵਿੱਚ ਪਾਇਆ ਜਾ ਰਿਹਾ ਯੋਗਦਾਨ, ਲੰਗਰ ਅਤੇ ਪੀਣ ਵਾਲੇ ਪਾਣੀ ਦੇ ਕੀਤੇ ਪ੍ਰਬੰਧ-

ਖ਼ਬਰ ਸ਼ੇਅਰ ਕਰੋ
046246
Total views : 154247

ਅੰਮ੍ਰਿਤਸਰ,  28 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਭਰ ਵਿੱਚ ਹੜ੍ਹਾਂ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ, ਰਾਵੀ ਦਰਿਆ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਜਿਲ੍ਹਾ ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਸਮੇਤ ਸੈਂਕੜੇ ਵਲੰਟੀਅਰ ਲਗਾਤਾਰ ਤੜਕਸਾਰ ਤੋਂ ਰਾਤ ਤੱਕ ਬਚਾਅ ਕਾਰਜਾਂ ਲਈ ਲੱਗੇ ਹਨ। ਇਸ ਮੌਕੇ ਜਥੇਬੰਦੀ ਦੀ ਅਗਵਾਈ ਵਿੱਚ ਕੰਮ ਕਰਦੇ ਹੋਏ ਜਥੇਬੰਦੀ ਦੀਆਂ ਟੀਮਾਂ ਵੱਲੋਂ ਰਾਹਤ ਕਾਰਜਾਂ ਵਿੱਚ ਜੁੱਟੇ ਐਨ ਡੀ ਆਰ ਐੱਫ ਦੀਆਂ ਟੀਮਾਂ ਅਤੇ ਹੋਰ ਪ੍ਰਸ਼ਾਸ਼ਨਿਕ ਕਰਮਚਾਰੀਆਂ ਨਾਲ ਹੱਥ ਵਟਾਇਆ ਜਾ ਰਿਹਾ ਹੈ। ਆਗੂਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵੱਖ ਵੱਖ ਪਿੰਡਾਂ ਤੋਂ ਆਏ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਲੰਗਰ ਅਤੇ ਪੀਣ ਵਾਲੇ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਵੱਡੀ ਤਾਦਾਦ ਵਿੱਚ ਲੰਗਰ ਪਾਣੀ ਦੀ ਸੇਵਾ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਬੇਸ਼ੱਕ ਪ੍ਰਸ਼ਾਸ਼ਨ ਕੋਸ਼ਿਸ਼ ਕਰ ਰਿਹਾ ਹੈ ਪਰ ਉਹਨਾਂ ਕੋਲ ਸਾਜ਼ੋ ਸਾਮਾਨ ਦੀ ਗਿਣਤੀ ਵੀ ਤਸੱਲੀਖ਼ਸ਼ ਨਹੀਂ, ਓਥੇ ਜਾਨ ਬਚਾਊ ਬੇੜੇ ਪੈਟ੍ਰੋਲ ਦੀ ਕਮੀਂ ਨਾਲ ਵੀ ਦੋ ਚਾਰ ਹੁੰਦੇ ਦੇਖੇ ਗਏ। ਆਗੂਆਂ ਨੇ ਕਿਹਾ ਕਿ ਜਿੰਨੇ ਦਿਨ ਹਾਲਾਤ ਠੀਕ ਨਹੀਂ ਹੁੰਦੇ ਉਨੇ ਦਿਨ ਜਥੇਬੰਦੀ ਦੇ ਕਾਰਕੁਨ ਲਗਾਤਾਰ ਇਸ ਮੁਸੀਬਤ ਵਿੱਚ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ। ਉਹਨਾਂ ਨੇ ਇਸ ਵੇਲੇ ਹਰ ਆਮ ਅਤੇ ਖਾਸ ਨੂੰ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਭਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਥੇਬੰਦੀ ਵੱਲੋਂ ਰਾਹਤ ਕਾਰਜਾਂ ਵਿੱਚ ਜ਼ੋਰਦਾਰ ਯੋਗਦਾਨ ਪਾਇਆ ਜਾ ਰਿਹਾ ਹੈ।