Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਰਾਹਤ ਕੈਂਪਾਂ ਵਿੱਚ 200 ਦੇ ਕਰੀਬ ਲੋਕਾਂ ਨੇ ਲਿਆ ਆਸਰਾ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050284
Total views : 166229

ਰਾਹਤ ਸਮੱਗਰੀ ਦੇਣ ਲਈ 9877076017 ਤੇ ਕੀਤਾ ਜਾ ਸਕਦਾ ਹੈ ਸੰਪਰਕ-
ਮਜੀਠਾ ਵਿਖੇ ਵੀ ਹੋਇਆ ਹੜ੍ਹ ਕੰਟਰੋਲ ਰੂਮ ਸਥਾਪਿਤ-
ਅੰਮ੍ਰਿਤਸਰ, 29 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਲਗਾਤਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਅਜਨਾਲਾ ਹਲਕੇ ਵਿੱਚ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਲਗਾਤਾਰ ਸਾਰੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਪਿਤ ਕੀਤੇ ਗਏ ਰਾਹਤ ਕੇਂਦਰਾਂ ਵਿੱਚ ਹੁਣ ਤੱਕ ਕਰੀਬ 200 ਤੋਂ ਵੱਧ ਲੋਕ ਆਸਰਾ ਲੈ ਚੁੱਕੇ ਹਨ ਅਤੇ ਇਨਾਂ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਦੀ ਤਰਫ਼ੋ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਰਾਸ਼ਨ, ਪੀਣਾ ਵਾਲਾ ਪਾਣੀ, ਪਸ਼ੂਆਂ ਲਈ ਚਾਰੇ ਆਦਿ ਦੇਣ ਲਈ ਕੋਈ ਵੀ ਵਿਅਕਤੀ ਜਾਂ ਸੰਸਥਾ ਰੈਡ ਕਰਾਸ ਅੰਮ੍ਰਿਤਸਰ ਅਤੇ ਮਾਰਕੀਟ ਕਮੇਟੀ ਅਜਨਾਲਾ ਦੇ ਦਫ਼ਤਰ ਵਿੱਖੇ ਪੁਜਦਾ ਕਰ ਸਕਦਾ ਹੈ। ਉਨਾਂ ਦੱਸਿਆ ਕਿ ਰਾਹਤ ਸਮੱਗਰੀ ਦੇਣ ਲਈ ਸ੍ਰੀ ਦਵਿੰਦਰ ਠਾਕੁਰ ਦੇ ਮੋਬਾਇਲ ਨੰਬਰ 9877076017 ਤੇ ਵੀ ਸੰਪਰਕ ਸਥਾਪਿਤ ਕੀਤਾ ਜਾ ਸਕਦਾ ਹੈ। ਇਹਨਾਂ ਦਾ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੂੰ ਬਣਾਇਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਕੈਂਪ ਦਾਣਾ ਮੰਡੀ ਅਜਨਾਲਾ, ਭਲਾ ਪਿੰਡ ਸ਼ੁਗਰ ਮਿਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਾਪਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂਆਂ ਲਈ ਦਾਣਾ ਮੰਡੀ ਅਜਨਾਲਾ ਵਿਖੇ ਵੀ ਇਕ ਵਿਸ਼ੇਸ਼ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਤੋਂ ਇਲਾਵਾ ਵੈਟਨਰੀ ਡਾਕਟਰ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਰਾਹਤ ਕੰਮ ਦਾਣਾ ਮੰਡੀ ਚੋਗਾਵਾਂ ਰੋਡ ਅਜਨਾਲਾ ਦੇ ਹੈਲਪਲਾਈਨ ਨੰਬਰ 8437653157, ਰਾਹਤ ਕੈਂਪ ਭਲਾ ਪਿੰਡ ਸ਼ੁਗਰ ਮਿੱਲ ਦੇ ਹੈਲਪ ਲਾਈਨ ਨੰਬਰ 7528043152 ਅਤੇ ਰਾਹਤ ਕੈਂਪ ਗੁਰਦੁਆਰਾ ਗੁਰੂ ਕਾ ਬਾਗ ਦੇ ਹੈਲਪ ਲਾਈਨ ਨੰਬਰ 8264265504 ਤੇ ਕਿਸੇ ਵੀ ਮਦਦ ਲਈ ਸੰਪਰਕ ਸਥਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਤਹਿਸੀਲ ਮਜੀਠਾ ਅਧੀਨ ਆਉਂਦੇ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਨੰਬਰ 79737-39979 ਹੈ ਜੋ ਕਿ 24 ਘੰਟੇ ਗਤੀਸ਼ੀਲ ਰਹੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਹਰ ਵੇਲੇ ਉਨ੍ਹਾਂ ਦੀ ਸਹਾਇਤ ਕਰਨ ਲਈ ਹਾਜਰ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਸਕਦੇ ਹਨ ਅਤੇ ਇਨ੍ਹਾਂ ਵਾਸਤੇ ਰੋਟੀ ਪਾਣੀ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪੱਧਰ ਤੇ ਹੈਲਪ ਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪ ਲਾਈਨ ਨੰਬਰ 01858-245510 ਤੇ ਵੀ ਸੰਪਰਕ ਸਥਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀ ਸਥਿਤੀ ਵਿੱਚ ਇਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾਵੇ ਤਾਂ ਜੋ ਪ੍ਰਸਾਸ਼ਨ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਸਕੇ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਨਾਲਾ ਵਿਖੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਸਰਕਾਰੀ ਸਕੂਲ ਤਲਵੰਡੀ ਨਾਹਰ, ਮੱਧੂ ਛਾਂਗਾ, ਮੋਹਣ ਭੰਡਾਰੀਆਂ, ਚੱਕ ਸਿਕੰਦਰ , ਗੋਰੇਨੰਗਲ, ਦਿਆਲ ਭੜੰਗ ਅਤੇ ਅਜਨਾਲਾ ਵਿਖੇ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਥੇ ਕੋਈ ਵੀ ਹੜ੍ਹ ਪੀੜ੍ਹਤ ਪਰਿਵਾਰ ਇਨਾਂ ਕੈਂਪਾਂ ਵਿੱਚ ਸ਼ਰਨ ਲੈ ਸਕਦਾ ਹੈ।
ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਆਪਣੀ ਦੇਖ ਰੇਖ ਹੇਠ ਰਾਹਤ ਸਮੱਗਰੀ ਵੰਢਾਉਦੇ ਹੋਏ।
——==