Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਹੜ ਪ੍ਰਭਾਵਿਤ ਇਲਾਕੇ ਵਿੱਚ ਪਾਣੀ ਦਾ ਪੱਧਰ ਘਟਿਆ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
048785
Total views : 163267

ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ
ਸੱਕੀ ਨਾਲੇ ਦਾ ਪਾਣੀ ਓਵਰਫਲੋ ਹੋਣ ਕਰਕੇ ਕੁਝ ਪਿੰਡਾਂ ਚ ਵਿੱਚ ਆਇਆ-
ਅੰਮ੍ਰਿਤਸਰ 29 ਅਗਸਤ-(,ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਦੇ ਪਿੰਡ ਨੇਪਾਲ ਤੇ ਜਸਤਲਵਾੜ ਦਾ ਦੌਰਾ ਕਰਦੇ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਰ ਸਮੇਂ ਤੁਹਾਡੇ ਨਾਲ ਹੈ ਅਤੇ ਤੁਹਾਡੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਵੀ ਦਰਿਆ ਨਾਲ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਕੁਝ ਘੱਟ ਗਿਆ ਹੈ ਪ੍ਰੰਤੂ ਇਹ ਅਜਨਾਲਾ ਨਾਲ ਦੇ ਇਲਾਕੇ ਤੱਕ ਪਹੁੰਚ ਗਿਆ ਹੈ। ਇਸ ਲਈ ਸਾਨੂੰ ਅਜੇ ਵੀ ਸੁਚੇਤ ਰਹਿਣ ਦੀ ਲੋੜ ਹੈ ।ਉਹਨਾਂ ਕਿਹਾ ਕਿ ਸੱਕੀ ਨਾਲੇ ਦਾ ਪਾਣੀ ੳਵਰ ਫਲੋ ਹੋਣ ਕਰਕੇ ਕੁਝ ਪਿੰਡਾਂ ਵਿੱਚ ਆ ਗਿਆ ਹੈ। ਉਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਰਮਦਾਸ ਦੇ ਲਾਗਲੇ ਪਿੰਡਾਂ ਵਿੱਚ ਵੀ ਪਾਣੀ ਦਾ ਪੱਧਰ ਕੁਝ ਘੱਟ ਰਿਹਾ ਹੈ ਅਤੇ ਉਹੀ ਪਾਣੀ ਹੁਣ ਪਿੰਡਾਂ ਵੱਲ ਆ ਗਿਆ ਹੈ। ਉਹਨਾਂ ਦੱਸਿਆ ਕਿ ਜਿਉਂ ਜਿਉਂ ਰਾਵੀ ਦਰਿਆ ਦੇ ਪਾਣੀ ਵਿੱਚ ਕਮੀ ਆਵੇਗੀ, ਤਿਉਂ ਤਿਉਂ ਪਿੰਡਾਂ ਵਿੱਚੋਂ ਪਾਣੀ ਦਾ ਪੱਧਰ ਵੀ ਘੱਟ ਜਾਵੇਗਾ।
ਦੱਸਣ ਯੋਗ ਹੈ ਕਿ ਡਿਪਟੀ ਕਮਿਸ਼ਨਰ ਅੱਜ ਸਵੇਰੇ 6 ਵਜੇ ਤੋਂ ਦੇਰ ਸ਼ਾਮ ਤੱਕ ਖੁਦ ਪਿੰਡਾਂ ਵਿੱਚ ਜਾ ਕੇ ਰਾਹਤ ਦੇ ਕੰਮ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਰਾਸ਼ਨ ਪਹੁੰਚਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਲਈ ਰਾਹਤ ਕੈਂਪ ਬਣਾਏ ਗਏ ਹਨ ਜਿੱਥੇ ਤੁਹਾਡੇ ਰਹਿਣ ਸਹਿਣ ਅਤੇ ਖਾਣ ਪੀਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ ਅਤੇ ਪਸ਼ੂਆਂ ਲਈ ਵੈਟਨਰੀ ਡਾਕਟਰ ਵੀ ਡਿਊਟੀ ਤੇ ਲਗਾਏ ਗਏ ਹਨ। ਉਹਨਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਕਿਸਮ ਦੀ ਕੋਈ ਵੀ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਸਥਾਪਿਤ ਕਰੋ ਪ੍ਰਸ਼ਾਸਨ ਹਰ ਵੇਲੇ ਤੁਹਾਡੀ ਸਹਾਇਤਾ ਲਈ ਤਿਆਰ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਉਹਨਾਂ ਨਾਲ ਸਨ।