Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਹੜ ਪੀੜ੍ਹਤ ਇਲਾਕੇ ਵਿੱਚ ਲੋਕਾਂ ਦੀ ਸਹੂਲਤ ਲਈ ਲਗਾਏ ਗਏ 11 ਮੈਡੀਕਲ ਕੈਂਪਾਂ ਵਿੱਚ 24 ਘੰਟੇ ਤਾਇਨਾਤ ਰਹਿਣਗੀਆਂ ਮੈਡੀਕਲ ਟੀਮਾਂ- ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ

ਖ਼ਬਰ ਸ਼ੇਅਰ ਕਰੋ
051768
Total views : 168654

ਸੱਪ ਦੇ ਡੰਗਣ ਤੋਂ ਲੈ ਕੇ ਹੋਵੇਗਾ ਹਰ ਬਿਮਾਰੀ ਦਾ ਇਲਾਜ-
ਅੰਮ੍ਰਿਤਸਰ, 1 ਸਤੰਬਰ-(ਰਣਜੀਤ ਸਿੰਘ ਜੋਸਨ)-ਰਾਵੀ ਵਿੱਚ ਆਏ ਹੜਾਂ ਕਾਰਨ ਪ੍ਰਭਾਵਿਤ ਹੋਏ ਇਲਾਕੇ ਅਜਨਾਲਾ ਤੇ ਰਮਦਾਸ ਵਿੱਚ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਉੱਤੇ 11 ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੰਨਾਂ ਵਿੱਚ 24 ਘੰਟੇ ਪੇਸ਼ੇਵਰ ਡਾਕਟਰਾਂ ਦੀਆਂ ਟੀਮਾਂ ਤੈਨਾਤ ਰਹਿਣਗੀਆਂ। ਇਹ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਇਸ ਢੰਗ ਨਾਲ ਲਗਾਏ ਜਾ ਰਹੇ ਹਨ ਕਿ ਕਿਸੇ ਵੀ ਪਿੰਡ ਵਿੱਚੋਂ ਵਿਅਕਤੀ ਨੂੰ ਆਉਣਾ ਆਸਾਨ ਹੋਵੇ ਅਤੇ ਉਸਨੂੰ ਘੱਟ ਤੋਂ ਘੱਟ ਸਮਾਂ ਇਸ ਕੈਂਪ ਵਿੱਚ ਪਹੁੰਚਣ ਲਈ ਲੱਗੇ। ਉਹਨਾਂ ਦੱਸਿਆ ਕਿ ਇਹਨਾਂ ਮੈਡੀਕਲ ਕੈਂਪਾਂ ਵਿੱਚ ਸਾਰਾ ਇਲਾਜ ਅਤੇ ਦਵਾਈਆਂ ਮੁਫਤ ਹੋਣਗੀਆਂ।
ਕੈਂਪਾਂ ਦੀ ਜਾਣਕਾਰੀ ਦਿੰਦੇ ਉਹਨਾਂ ਦੱਸਿਆ ਕਿ ਮੈਡੀਕਲ ਕੈਂਪ ਘੋਨੇਵਾਲ ਮਾਛੀਵਾਲ, ਪ੍ਰਾਇਮਰੀ ਹੈਲਥ ਸੈਂਟਰ ਰਮਦਾਸ, ਗੁਰਦੁਆਰਾ ਕੋਟ ਰਜ਼ਾਦਾ, ਹੈਲਥ ਐਂਡ ਵੈਲਨੈਸ ਕਲੀਨਿਕ ਸੂਫੀਆਂ, ਹੈਲਥ ਐਂਡ ਵੈਲਨੈਸ ਕਲੀਨਿਕ ਜਗਦੇਵ ਖੁਰਦ, ਪ੍ਰਾਈਮਰੀ ਹੈਲਥ ਸੈਂਟਰ ਸੁਧਾਰ, ਗੁਰਦੁਆਰਾ ਧਨੰਈ, ਗੁਰਦੁਆਰਾ ਥੋਭਾ, ਫੋਕਲ ਪੁਆਇੰਟ ਚਮਿਆਰੀ ਤੋਂ ਹਰੜ ਖੁਰਦ ਰੋਡ, ਸਿਵਲ ਹਸਪਤਾਲ ਅਜਨਾਲਾ ਅਤੇ ਬਾਉਲੀ ਤੇ ਅੜਾਇਆ ਪਿੰਡ ਦਾ ਕੈਂਪ ਫੌਜ ਦੀ ਸਹਾਇਤਾ ਨਾਲ ਕੋਟ ਮੌਲੀ ਵਿਖੇ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੈਡੀਕਲ ਐਮਰਜੰਸੀ, ਜਿਸ ਵਿੱਚ ਸੱਪ ਦਾ ਡੰਗ ਵੀ ਸ਼ਾਮਿਲ ਹੈ, ਦੀ ਹਾਲਤ ਵਿੱਚ ਕੋਈ ਓਹੜ ਪੋਹੜ ਨਾ ਕਰਨ ਅਤੇ ਤੁਰੰਤ ਇਹਨਾਂ ਕੈਂਪਾਂ ਵਿੱਚ ਡਾਕਟਰਾਂ ਕੋਲ ਪਹੁੰਚਣ। ਉਨਾਂ ਅਪੀਲ ਕੀਤੀ ਕਿ ਇਸ ਸਬੰਧੀ ਸਾਡੇ ਹੈਲਪਲਾਈਨ ਨੰਬਰ 0183-2229125 ‘ਤੇ ਸੰਪਰਕ ਕਰਕੇ ਵੀ ਸਹਾਇਤਾ ਲਈ ਜਾ ਸਕਦੀ ਹੈ।
===–