Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਢਾਂਚਾਗਤ ਇਮਾਰਤਾਂ ਦੀ ਜਾਂਚ ਲਈ ਤਕਨੀਕੀ ਟੀਮਾਂ ਕੀਤੀਆਂ ਜਾਣ ਗਠਿਤ-ਜਿਲ੍ਹਾ ਮੈਜਿਸਟਰੇਟ

ਖ਼ਬਰ ਸ਼ੇਅਰ ਕਰੋ
046247
Total views : 154248

ਅੰਮ੍ਰਿਤਸਰ, 2 ਸਤੰਬਰ'(ਡਾ. ਮਨਜੀਤ ਸਿੰਘ)- ਅਜਨਾਲਾ ਹਲਕੇ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੁਝ ਸਥਾਨਾਂ ਤੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਉਨ੍ਹਾਂ ਪਿੰਡਾਂ ਵਿੱਚ ਘਰਾਂ/ਸਰਕਾਰੀ ਇਮਾਰਤਾਂ ਦੇ ਢਾਂਚਿਆਂ ਦੀ ਜਾਂਚ ਕੀਤੀ ਜਾਣੀ ਹੈ ਤਾਂ ਜੋ ਕਿਸੇ ਵੀ ਜੋਖਮ ਦੀ ਪਹਿਚਾਣ ਕਰਕੇ ਉਨ੍ਹਾਂ ਇਮਾਰਤਾਂ ਦੀ ਮੁਰੰਮਤ ਕਰਵਾਈ ਜਾ ਸਕੇ।
ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਤੁਰੰਤ ਤਕਨੀਕੀ ਟੀਮਾਂ ਗਠਿਤ ਕਰਨ ਤਾਂ ਜੋ ਕਮਜੋਰ ਜਾਂ ਟੁੱਟੀਆਂ/ਨੁਕਸਾਨੀਆਂ ਹੋਣ ਕਾਰਨ ਕਿਸੇ ਵੀ ਮੰਦਭਾਗੀ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲ ਸਕੇ। ਜਿਲ੍ਹਾ ਮੈਜਿਸਟੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਕਾਰਵਾਈ ਪਹਿਲ ਦੇ ਅਧਾਰ ਤੇ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਇਸ ਦਫਤਰ ਨੂੰ ਸੌਂਪੀ ਜਾਵੇ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦੇ ਪੱਧਰ ਦੀ ਗਿਰਾਵਟ ਦੇ ਮੱਦੇ ਨਜਰ ਰਿਹਾਇਸ਼ੀ/ਸਰਕਾਰੀ, ਸਕੂਲਾਂ ਦੀਆਂ ਇਮਾਰਤਾਂ, ਸਰਕਾਰੀ ਹਸਪਤਾਲਾਂ ਦੀ ਸੁਰੱਖਿਆ ਅਤੇ ਢਾਂਚਗਤ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਇਮਾਰਤਾਂ ਨੂੰ ਜਿਆਦਾ ਨੁਕਸਾਨ ਪੁੱਜਾ ਅਤੇ ਜੋ ਮੁਰੰਮਤ ਹੋਣ ਵਾਲੀਆਂ ਹਨ ਤੇ ਤੁਰੰਤ ਕਰਵਾਈ ਅਮਲ ਲਿਆਂਦੀ ਜਾਵੇ।