




Total views : 154244







ਕਿਹਾ ! ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ-
ਅੰਮ੍ਰਿਤਸਰ, 4 ਸਤੰਬਰ-(ਡਾ. ਮਨਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚਾ ਜਿਲ੍ਹਾ ਪ੍ਰਸਾਸ਼ਨ ਹੜ ਪੀੜਤ ਇਲਾਕਿਆਂ ਵਿੱਚ ਵਿਆਪਕ ਪੱਧਰ ਤੇ ਰਾਹਤ ਤੇ ਬਚਾਓ ਦਾ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਇਸ ਕੰਮ ਵਿੱਚ ਸਵੈ ਸੇਵੀ ਸੰਸਥਾਵਾਂ ਵੀ ਪੂਰਾ ਆਪਣਾ ਸਹਿਯੋਗ ਦੇ ਰਹੀਆਂ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਇੰਚਾਰਜ ਸ੍ਰ ਤਲਬੀਰ ਸਿੰਘ ਗਿੱਲ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਹੜ੍ਹ ਪੀੜਤ ਪਰਿਵਾਰਾਂ ਦੀ ਸਿਹਤ ਸਹੂਲਤ ਲਈ 1000 ਮੈਡੀਸਨ ਕਿੱਟਾਂ ਰਾਹਤ ਕਾਰਜ ਲਈ ਸੌਂਪਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਮੈਡੀਸਨ ਕਿੱਟਾਂ ਵੀ ਤਿਆਰ ਕਰਕੇ ਪੀੜਤ ਪਰਿਵਾਰਾਂ ਤੱਕ ਪਹੁੰਚਾਉਣਗੇ। ਸ੍ਰ ਗਿੱਲ ਨੇ ਕਿਹਾ ਕਿ ਇਸ ਆਫਤ ਦੀ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਇੱਕਜੁਟ ਹੋ ਕੇ ਇਹਨਾਂ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਸ੍ਰ ਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਆਫਤ ਦੀ ਘੜ੍ਹੀ ਵਿੱਚ ਹਰ ਸਮੇਂ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਹਨ। ਸਮਾਜ ਸੇਵੀ ਸੰਗਠਨਾਂ ਵੱਲੋਂ ਵੀ ਇਸ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਅਸੀ ਨਿਰੰਤਰ ਰਾਹਤ ਸਮੱਗਰੀ ਭੇਜ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਰਾਸ਼ਨ, ਤਰਪਾਲਾਂ, ਪਸ਼ੂਆਂ ਲਈ ਚਾਰਾ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ:ਐਸ:ਪੀ ਦਿਹਾਤੀ ਸ੍ਰ ਮਨਿੰਦਰ ਸਿੰਘ ਨੇ ਮੈਡੀਸਨ ਕਿੱਟਾਂ ਪ੍ਰਾਪਤ ਕਰਦੇ ਹੋਏ ਸ੍ਰ ਗਿੱਲ ਦਾ ਧੰਨਵਾਦ ਕੀਤਾ ਅਤੇ ਹੋਰ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨੇਕ ਕਾਰਜ ਲਈ ਅੱਗੇ ਆਉਣ।






