Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046243
Total views : 154244

ਅਧਿਕਾਰੀ/ਕਰਮਚਾਰੀ ਪੀੜਤਾਂ ਘਰ ਘਰ ਪਹੁੰਚ ਕਰਕੇ ਰਾਹਤ ਸਮਗਰੀ ਨੂੰ ਭੇਜਣਾ ਬਣਾਉਣ ਯਕੀਨੀ
ਅੰਮ੍ਰਿਤਸਰ, 8 ਸਤੰਬਰ-(ਡਾ. ਮਨਜੀਤ ਸਿੰਘ)- ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਕਾਫੀ ਘੱਟ ਗਿਆ ਹੈ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦੀ ਬਾਂਹ ਫੜੀ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਹਰ ਪੀੜਤ ਪਰਿਵਾਰਾਂ ਦੇ ਘਰ ਘਰ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਰਾਹਤ ਸਮਗਰੀ ਦੇਣੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨਾ ਲੋਕਾਂ ਦੇ ਘਰ ਅਤੇ ਕਾਰੋਬਾਰ ਹੜ੍ਹਾਂ ਦੌਰਾਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਉਹਨਾਂ ਦਾ ਵਿਸ਼ੇਸ਼ ਡਾਟਾ ਇਕੱਠਾ ਕੀਤਾ ਜਾਵੇ ਤਾਂ ਜੋ ਉਹਨਾਂ ਦੇ ਮੁੜ ਵਸੇਬੇ ਦੀ ਕਾਰਵਾਈ ਸ਼ੁਰੂ ਹੋ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਉਨ੍ਹਾਂ ਦੀ ਭੂਮਿਕਾ ਇਕ ਸਿਪਾਹੀ ਵਾਂਗ ਹੋਣੀ ਚਾਹੀਦੀ ਹੈ ਜੋ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਢੁਕਵੀ ਮਦਦ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਹਰ ਢੁਕਵਾਂ ਉਪਰਾਲਾ ਕੀਤਾ ਜਾਵੇ ਅਤੇ ਗਿਰਦਾਵਰੀ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨਾਂ ਲੋਕਾਂ ਦੇ ਦਸਤਾਵੇਜ਼ ਪਾਣੀ ਦੀ ਭੇਟ ਚੜ ਗਏ ਹਨ ਉਨਾਂ ਦੇ ਡਿਜੀਟਲ ਸਬੂਤ ਜਿਵੇਂ ਕਿ ਆਧਾਰ ਕਾਰਡ ਆਦਿ ਦੀ ਵਰਤੋਂ ਕਰੋ ਜਾਂ ਉਹਨਾਂ ਦੇ ਮੋਬਾਈਲ ਨੰਬਰ ਨਾਲ ਆਧਾਰ ਕਾਰਡ ਅਟੈਚ ਕਰਨ ਦਾ ਕੰਮ ਸ਼ੁਰੂ ਕਰੋ ਤਾਂ ਜੋ ਮੁਆਵਜਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ 7 ਮਨੁੱਖੀ ਜਾਨਾਂ ਚਲੀਆਂ ਗਈਆਂ ਹਨ ਅਤੇ 54 ਪਸ਼ੂ ਪਾਣੀ ਦੀ ਭੇਂਟ ਚੜ੍ਹ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਹੁਣ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਦੀ ਡਾਕਟਰੀ ਜਾਂਚ ਕੀਤੀ ਜਾਵੇ ਅਤੇ ਅੱਖਾਂ ਅਤੇ ਚਮੜੀ ਦੀ ਇਨਫੈਕਸ਼ਨ ਦੀਆਂ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਰਾਹੀਂ ਘਰ ਘਰ ਵਿੱਚ ਮੱਛਰ ਮਾਰਨ ਵਾਲੀਆਂ ਦਵਾਈਆਂ, ਸੈਨਟਰੀ ਨੈਪਕਿਨ ਦੀ ਵੰਡ ਵੀ ਯਕੀਨੀ ਬਣਾਈ ਜਾਵੇ। ਸ੍ਰੀਮਤੀ ਸਾਹਨੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰ ਚੁੱਕੇ ਪਸ਼ੂਆਂ ਦਾ ਸਹੀ ਡਿਸਪੋਜਲ ਕੀਤਾ ਜਾਵੇ ਤਾਂ ਜੋ ਬਿਮਾਰੀਆਂ ਦਾ ਖਤਰਾ ਨਾ ਰਹੇ ਅਤੇ ਨਾਲ ਹੀ ਪੋਲਟਰੀ ਫਾਰਮ ਵਾਲਿਆਂ ਨਾਲ ਵੀ ਸੰਪਰਕ ਸਥਾਪਤ ਕਰਕੇ ਮਰ ਚੁੱਕੇ ਪੰਛੀਆਂ ਦਾ ਵੀ ਸਹੀ ਤਰ੍ਹਾਂ ਡਿਸਪੋਜਲ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ:ਡੀ:ਐਮ ਅਜਨਾਲਾ ਸ੍ਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰ ਖੁਸ਼ਬੀਰ ਸਿੰਘ, ਸਹਾਇਕ ਸਿਵਲ ਸਰਜਨ ਡਾ: ਰਜਿੰਦਰਪਾਲ ਕੌਰ, ਸਕੱਤਰ ਰੈਡ ਕਰਾਸ ਸ੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
——
ਕੈਪਸ਼ਨ
ਰੈਡ ਕਰਾਸ ਦੇ ਵਾਲੰਟੀਅਰ ਘਰ ਘਰ ਜਾ ਕੇ ਮਹਿਲਾਵਾਂ ਨੂੰ ਸੈਨਟਰੀ ਨੈਪਕਿਨ ਅਤੇ ਹੋਰ ਰਾਹਤ ਸਮਗਰੀ ਦੀ ਵੰਡ ਕਰਦੇ ਹੋਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਦੇਣ ਦੇਣ ਸਬੰਧ ਵਿੱਚ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।