Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ

ਖ਼ਬਰ ਸ਼ੇਅਰ ਕਰੋ
046243
Total views : 154244

ਬਾਬਾ ਸੁੱਖਾ ਸਿੰਘ ਸਰਹਾਲੀ ਵਾਲਿਆਂ ਦੇ ਜਥੇ ਨੇ ਪਹਿਲਾ ਪਾੜ ਭਰਿਆ-
ਅੰਮ੍ਰਿਤਸਰ, 11 ਸਤੰਬਰ-(ਡਾ. ਮਨਜੀਤ ਸਿੰਘ)- ਰਾਵੀ ਦਰਿਆ ਦਾ ਧੁਸੀ ਬੰਨ, ਜਿਸ ਦੇ ਟੁੱਟਣ ਕਾਰਨ ਅਜਨਾਲਾ ਇਲਾਕੇ ਵਿੱਚ ਹੜ ਆਏ ਹਨ, ਦੇ ਪਾੜ ਭਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਲਗਾਤਾਰ ਰਾਹਤ ਦੇ ਕੰਮ ਦੇਖ ਰਹੇ ਹਨ ਵੱਲੋਂ ਇਹ ਪਾੜ ਭਰਨ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮੁਢਲੀਆਂ ਰਿਪੋਰਟਾਂ ਵਿੱਚ ਦਸ ਥਾਵਾਂ ਤੋਂ ਇਹ ਬਣ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਸੀ, ਪਰ ਜਿਉਂ ਜਿਉਂ ਪਾਣੀ ਦਾ ਪੱਧਰ ਘਟਣ ਕਾਰਨ ਵਿਭਾਗ ਦੀ ਪਹੁੰਚ ਦਰਿਆ ਤੱਕ ਹੋਈ ਹੈ ਤਾਂ ਇਹ ਪਤਾ ਲੱਗਾ ਹੈ ਕਿ ਰਾਵੀ ਦਰਿਆ 20 ਤੋਂ ਵੱਧ ਸਥਾਨਾਂ ਤੋਂ ਬੰਨ ਤੋੜ ਕੇ ਇਲਾਕੇ ਵਿੱਚ ਪ੍ਰਵੇਸ਼ ਕਰ ਗਿਆ ਸੀ।
ਉਹਨਾਂ ਦੱਸਿਆ ਕਿ ਹੁਣ ਪਾਣੀ ਦਾ ਪੱਧਰ ਘੱਟ ਜਾਣ ਕਾਰਨ ਅਸੀਂ ਉਹਨਾਂ ਥਾਵਾਂ ਤੱਕ ਰਸਤੇ ਬਣਾ ਕੇ ਇਹ ਪਾੜ ਭਰਨ ਦਾ ਕੰਮ ਸ਼ੁਰੂ ਕੀਤਾ ਹੈ, ਜਿਸ ਵਿੱਚ ਸਾਡਾ ਸਾਥ ਕਾਰ ਸੇਵਾ ਵਾਲੇ ਮਹਾਂਪੁਰਖ ਜਿਨਾਂ ਵਿੱਚ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਕਲਾਂ ਵਾਲੇ, ਸੰਤ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਕਾਰ ਸੇਵਾ ਗੁਰੂ ਕੇ ਬਾਗ, ਫੌਜ ਦੇ ਜਵਾਨ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਦੇ ਰਹੀਆਂ ਹਨ।
ਇਸੇ ਦੌਰਾਨ ਜਲ ਸਰੋਤ ਵਿਭਾਗ ਦੇ ਐਕਸੀਅਨ ਸ ਗੁਰਬੀਰ ਸਿੰਘ ਨੇ ਦੱਸਿਆ ਕਿ ਮਾਛੀਵਾਲ ਕੋਲ ਧੁਸੀ ਦਾ ਇੱਕ ਪਾੜ, ਜਿਸ ਨੂੰ ਭਰਨ ਦਾ ਕੰਮ ਕਾਰ ਸੇਵਾ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਕਲਾਂ ਵਾਲਿਆਂ ਦਾ ਜੱਥਾ ਕਰ ਰਿਹਾ ਸੀ, ਨੇ ਰਾਵੀ ਉੱਤੇ ਪਹਿਲਾ ਪਾੜ ਭਰ ਦਿੱਤਾ ਹੈ, ਪਰ ਦੂਜੀਆਂ ਸਥਾਨਾਂ ਉੱਤੇ ਅਜੇ ਕੰਮ ਜਾਰੀ ਹੈ ਜਿਸ ਨੂੰ ਸਮਾਂ ਲੱਗ ਸਕਦਾ ਹੈ।
ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਅਸੀਂ ਇਹ ਪਾੜ ਭਰਨ ਦਾ ਕੰਮ ਚਾਰ ਦਿਨ ਪਹਿਲਾਂ ਸ਼ੁਰੂ ਕੀਤਾ ਸੀ, ਜਿਸ ਵਿੱਚ ਸੰਗਤ ਵੱਲੋਂ ਮਿਲੇ ਸਹਿਯੋਗ ਸਦਕਾ ਇਹ ਪਾੜ ਭਰ ਲਿਆ ਗਿਆ ਹੈ ਤੇ ਹੁਣ ਸੰਗਤ ਵੱਲੋਂ ਅਗਲੇ ਪਾੜ ਨੂੰ ਭਰਨ ਵਾਸਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਕੈਪਸਨ
ਮਾਛੀਵਾਲ ਨੇੜੇ ਬੰਨ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਕਾਰ ਸੇਵਾ ਵਾਲੇ ਜਥੇ ਨਾਲ ਗੱਲਬਾਤ ਕਰਦੇ ਹੋਏ।