Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਸਿਹਤ ਵਿਭਾਗ ਵੱਲੋਂ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਸ਼ੁਰੂ

ਖ਼ਬਰ ਸ਼ੇਅਰ ਕਰੋ
043981
Total views : 148971

ਬਰਨਾਲਾ, 08 ਜਨਵਰੀ– ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰਾਂ ਵਿੱਚ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ 8 ਜਨਵਰੀ ਤੋਂ 21 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਕਿਸ਼ੋਰ ਕਿਸ਼ੋਰੀਆਾਂ ਸਾਡੇ ਆਉਣ ਵਾਲੇ ਭਵਿੱਖ ਦਾ ਆਧਾਰ ਹਨ ਅਤੇ ਇਨ੍ਹਾਂ ਨੂੰ ਸਿਹਤ ਵਿੱਚ ਆਉਣ ਵਾਲੇ ਕੁਦਰਤੀ ਵਿਕਾਸ,ਇਸ ਸਬੰਧੀ ਸਹੀ ਗਿਆਨ ਅਤੇ ਅਨੀਮਿਆਂ ਤੋਂ ਬਚਾਅ ਲਈ ਆਇਰਨ ਦੀ ਗੋਲੀ ਦੇਣ ਲਈ ਸਿਹਤ ਵਿਭਾਗ ਤਨਦੇਹੀ ਤੇ ਜ਼ੁੰਮੇਵਾਰੀ ਨਾਲ ਆਪਣਾ ਕੰਮ ਕਰ ਰਿਹਾ ਹੈ ।
ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਸੈਸ਼ਨ ਦੇ ਮਾਸਟਰ ਟ੍ਰੇਨਰ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮੈਡਮ ਸੁਖਪਾਲ ਕੌਰ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਵੱਲੋਂ ਸਕੂਲਾਂ ਦੇ ਨੋਡਲ ਅਧਿਆਪਕਾਂ ਨੂੰ ਸਕੂਲਾਂ ਵਿੱਚ ਕਿਸ਼ੋਰ ਕਿਸ਼ੋਰੀਆਂ ਨੂੰ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕਿਸੇ ਵੀ ਕਾਰਨ ਘਰਾਂ ਵਿੱਚ ਰਹਿ ਰਹੀਆਂ ਕਿਸ਼ੋਰੀਆਂ ਨੂੰ ਆਇਰਨ ਦੀਆਂ ਇਹ ਗੋਲੀਆਂ ਦੇਣ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਇਹ ਆਉਣ ਵਾਲੇ ਸਮੇਂ ਵਿੱਚ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਣ।