Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ

ਖ਼ਬਰ ਸ਼ੇਅਰ ਕਰੋ
046243
Total views : 154244

ਅੰਮ੍ਰਿਤਸਰ 10 ਸਤੰਬਰ-(ਡਾ. ਮਨਜੀਤ ਸਿੰਘ)- ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਜਾਰੀ ਅਧਿਸੂਚਨਾ ਤਹਿਤ “ਪਸ਼ੂ ਐਕਟ, 2009 ਵਿੱਚ ਛੂਤਕਾਰੀ ਅਤੇ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ” ਤਹਿਤ ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ ਕੀਤਾ ਗਿਆ ਹੈ ਅਤੇ ਪਿੰਡ ਤੋਂ 0-1 ਕਿਲੋਮੀਟਰ ਆਲੇ-ਦੁਆਲੇ ਖੇਤਰ ਨੂੰ “ਸੰਕਰਮਿਤ ਜ਼ੋਨ” ਅਤੇ ਇਸ ਦੇ ਆਲੇ-ਦੁਆਲੇ 1 ਤੋਂ 10 ਕਿਲੋਮੀਟਰ ਦੇ ਖੇਤਰ ਨੂੰ “ਨਿਗਰਾਨੀ ਜ਼ੋਨ” ਘੋਸ਼ਿਤ ਕੀਤਾ ਗਿਆ ਹੈ। ਜਿਸ ਕਾਰਨ ਇਸ ਖੇਤਰ ਵਿੱਚ ਜਿਊਂਦਾ/ਮੁਰਦਾ ਸੂਅਰ, ਸੂਅਰ ਦਾ ਮਾਸ ਜਾਂ ਸੂਅਰ ਦੇ ਮਾਸ ਤੋਂ ਤਿਆਰ ਕੀਤੀਆਂ ਗਈਆਂ ਵਸਤੂਆਂ ਨੂੰ ਇਸ ਖੇਤਰ ਵਿੱਚੋਂ ਲਿਜਾਣ/ਲਿਆਉਣ ਅਤੇ ਇਹਨਾਂ ਦੀ ਮਾਰਕੀਟ ਵਿੱਚ ਖ੍ਰੀਦ/ਵੇਚ ਨਾਲ ਇਸ ਬਿਮਾਰੀ ਦੇ ਹੋਰਨਾਂ ਖੇਤਰਾਂ ਵਿੱਚ ਫੈਲਣ ਖਤਰਾ ਹੈ। ਇਸ ਬਿਮਾਰੀ ਦੇ ਫੈਲਣ ਕਾਰਨ ਮਨੁੱਖੀ ਜਾਨ-ਮਾਲ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜਣ ਦਾ ਖਦਸਾ ਹੋ ਸਕਦਾ ਹੈ।
ਇਸ ਲਈ ਉਪਰੋਕਤ ਦੇ ਮੱਦੇਨਜ਼ਰ ਮੈਂ, ਰੋਹਿਤ ਗੁਪਤਾ, ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ, ਦੇ Infected Zone (0 ਤੋਂ 1 ਕਿਲੋਮੀਟਰ ਦੇ ਆਲੇ-ਦੁਆਲੇ ਖੇਤਰ) ਵਿੱਚ ਜਿਊਂਦਾ/ਮੁਰਦਾ ਸੁਅਰ (ਸਮੇਤ ਜੰਗਲੀ ਜਾਂ ਫੈਰਲ ਸੂਅਰ), ਸੂਅਰ ਦਾ ਅਨਪ੍ਰੋਸੈਸਡ ਮਾਸ, ਸੂਅਰ ਫਾਰਮ (ਪਿਗਰੀ) ਜਾਂ ਇਸ ਦੇ ਬੈਕਯਾਰਡ ਤੋ ਕੋਈ ਫੀਡ ਜਾਂ ਮਾਸ ਤੋਂ ਤਿਆਰ ਕੀਤੀਆਂ ਗਈਆਂ ਵਸਤੂਆਂ Infected Zone ਦੇ ਅੰਦਰ ਲੈ ਕੇ ਆਉਂਣ ਜਾਂ ਇਸ ਜ਼ੋਣ ਤੋ ਬਾਹਰ ਲੈ ਕੇ ਜਾਣ ਅਤੇ ਮਾਰਕੀਟ ਵਿੱਚ ਖ੍ਰੀਦ/ਵੇਚ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ। ਨਾਲ ਹੀ ਕਿਸੇ ਸ਼ਡਿਊਲਡ ਬਿਮਾਰੀ ਨਾਲ ਇਨਫੈਕਟਡ ਸੂਅਰ ਜਾਂ ਸੂਅਰ ਤੋਂ ਤਿਆਰ ਕੀਤੀ ਵਸਤ ਦੀ ਮਾਰਕਿਟ ਵਿੱਚ ਲੈ ਕੇ ਆਉਂਣ ਤੇ ਵੀ ਮੁਕੰਮਲ ਪਾਬੰਦੀ ਲਗਾਉਂਦਾ ਹਾਂ। ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਅਤੇ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਅੰਮ੍ਰਿਤਸਰ ਇਹਨਾਂ ਹੁਕਮਾਂ ਨੂੰ ਸਬੰਧਤ ਖੇਤਰਾਂ ਵਿੱਚ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ ਅਤੇ ਇਹਨਾਂ ਹੁਕਮਾਂ ਅਤੇ ਪੰਜਾਬ ਸਰਕਾਰ ਦੀ ਉਕਤ ਨੋਟਿਫਿਕੇਸ਼ਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਸਬੰਧਤ ਧਾਰਾਵਾਂ ਅਧੀਨ ਕਾਰਵਾਈ ਅਮਲ ਵਿੱਚ ਲਿਆਉਣਗੇ। ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਜਾਰੀ ਕੀਤਾ ਜਾਂਦਾ ਹੈ।
ਇਹ ਹੁਕਮ ਅੱਜ 10 ਸਤੰਬਰ 2025 ਤੋਂ 9 ਨਵੰਬਰ 2025 ਤੱਕ ਲਾਗੂ ਰਹੇਗਾ।
==–