Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਛੋਟੇ ਕਿਸਾਨਾਂ ਦੇ ਖੇਤਾਂ ਵਿੱਚੋਂ ਰੇਤਾ ਚੁੱਕਣ ਦਾ ਕੰਮ ਜਿਲ੍ਹਾ ਪ੍ਰਸ਼ਾਸਨ ਆਪ ਕਰੇਗਾ-

ਖ਼ਬਰ ਸ਼ੇਅਰ ਕਰੋ
051768
Total views : 168654

ਡਿਪਟੀ ਕਮਿਸ਼ਨਰ ਨੇ ਇਸ ਲਈ ਜੇਸੀਬੀ ਅਤੇ ਹੋਰ ਮਸ਼ੀਨਰੀ ਖਰੀਦਣ ਦੀਆਂ ਕੀਤੀਆਂ ਹਦਾਇਤਾਂ
ਅੰਮ੍ਰਿਤਸਰ, 13 ਸਤੰਬਰ-(ਡਾ. ਮਨਜੀਤ ਸਿੰਘ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਹੜ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜ ਵੇਖ ਰਹੇ ਹਨ, ਨੇ ਫੈਸਲਾ ਲਿਆ ਹੈ ਕਿ ਜਿਲ੍ਹਾ ਪ੍ਰਸ਼ਾਸਨ ਢਾਈ ਏਕੜ ਤੋਂ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਦਰਿਆ ਵੱਲੋਂ ਸੁੱਟੀ ਗਈ ਰੇਤਾ ਨੂੰ ਹਟਾਉਣ ਦਾ ਕੰਮ ਆਪ ਕਰੇਗਾ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਕੋਲ ਅਕਸਰ ਮਸ਼ੀਨਰੀ ਦੀ ਘਾਟ ਹੁੰਦੀ ਹੈ, ਜਿਸ ਕਾਰਨ ਉਹਨਾਂ ਨੂੰ ਇਹ ਰੇਤਾ ਹਟਾਉਣ ਲਈ ਸਮੱਸਿਆ ਆਵੇਗੀ, ਸੋ ਅਸੀਂ ਇਸ ਲਈ ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਅਤੇ ਮਾਈਨਿੰਗ ਵਿਭਾਗ ਦੇ ਨਾਲ ਮਿਲ ਕੇ ਇਹ ਕੰਮ ਆਪ ਕਰਾਂਗੇ। ਉਹਨਾਂ ਨੇ ਇਸ ਲਈ ਅਧਿਕਾਰੀਆਂ ਨੂੰ ਤੁਰੰਤ ਨਵੀਂ ਜੇਸੀਬੀ ਅਤੇ ਮਡ ਲੋਡਰ ਮਸ਼ੀਨਾਂ ਖਰੀਦਣ ਦੀ ਹਦਾਇਤ ਕੀਤੀ। ਉਹਨਾਂ ਨੇ ਦੱਸਿਆ ਕਿ ਅਜਿਹੇ ਕਿਸਾਨਾਂ ਦੇ ਖੇਤਾਂ ਵਿੱਚੋਂ ਭਾਵੇਂ ਜਿਲਾ ਪ੍ਰਸ਼ਾਸਨ ਰੇਤ ਚੁੱਕਣ ਦਾ ਕੰਮ ਕਰੇਗਾ ਪਰ ਜੇਕਰ ਇਹ ਰੇਤ ਤਿੰਨ ਇੰਚ ਤੋਂ ਵੱਧ ਹੋਈ ਤਾਂ ਉਹਨਾਂ ਨੂੰ ਸਰਕਾਰ ਵੱਲੋਂ ਰੇਤਾ ਚੁੱਕਣ ਲਈ ਦਿੱਤਾ ਜਾਣ ਵਾਲਾ ਮੁਆਵਜ਼ਾ ਵੀ ਮਿਲੇਗਾ। ਉਹਨਾਂ ਨੇ ਦੱਸਿਆ ਕਿ ਤਿੰਨ ਇੰਚ ਤੋਂ ਵੱਧ ਰੇਤਾ ਹੋਣ ਤੇ 18 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਰੇਤਾ ਹਟਾਉਣ ਲਈ ਮਿਲੇਗਾ ਅਤੇ ਇਹ ਪੈਸਾ ਉਕਤ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਜਾਏਗਾ। ਉਹਨਾਂ ਨੇ ਉਕਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਕੰਮ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨ ਹਾੜ੍ਹੀ ਦੀ ਫ਼ਸਲਾਂ ਦੀ ਬਿਜਾਈ ਸਮੇਂ ਸਿਰ ਕਰ ਸਕਣ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਸਹਾਇਕ ਕਮਿਸ਼ਨਰ ਪਿਯੂਸ਼ਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਐਸਡੀਐਮ ਸ: ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਖੁਸ਼ਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਐਸ.ਡੀ.ਐਮ ਦਫ਼ਤਰ ਅਜਨਾਲਾ ਵਿੱਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸ੍ਰੀਮਤੀ ਸਾਕਸ਼ੀ ਸਾਹਨੀ
=–