Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਅਜਨਾਲਾ ਹੜ੍ਹ ਪ੍ਰਭਾਵਿਤ 19 ਪਿੰਡਾਂ ਦੇ ਖੇਤਾਂ ਵਿਚੋਂ ਰੇਤ, ਗਾਰ ਅਤੇ ਦਰਿਆਈ ਪਦਾਰਥ ਕੱਢਣ ਦੀ ਪ੍ਰਵਾਨਗੀ ਜਾਰੀ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051763
Total views : 168649

ਘੱਟ ਦੇ ਰਕਬੇ ਦੇ ਕਿਸਾਨ ਰੇਤ ਕੱਢਣ ਲਈ ਪ੍ਰਸਾਸ਼ਨ ਕੋਲੋਂ ਲੈ ਸਕਦੇ ਨੇ ਮਸ਼ੀਨਰੀ
ਕਿਹਾ ਕਿ-ਹੈਲਪਲਾਈਨ ਨੰਬਰ 01858-221102 ਜਾਂ 01858-221037 ਤੇ ਕਰ ਸਕਦੇ ਨੇ ਰਾਬਤਾ
ਅੰਮ੍ਰਿਤਸਰ, 17 ਸਤੰਬਰ-(ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਡਿਪਾਰਟਮੈਂਟ ਅਤੇ ਜਿਓਲੋਜੀ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਸਰਵੇ ਰਿਪੋਰਟਾਂ ਅਨੁਸਾਰ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਿਤ 19 ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਵਿੱਚ ਰੇਤ ਪਾਈ ਗਈ ਹੈ। ਕਮੇਟੀ ਵੱਲੋਂ ਪਾਣੀ ਉਤਰ ਜਾਣ ਤੋਂ ਬਾਅਦ ਹੋਰ ਪਿੰਡਾਂ ਦੀ ਸੂਚੀ ਵੀ ਜਾਰੀ ਕੀਤੀ ਜਾਵੇਗੀ ਅਤੇ ਉਸ ਬਾਰੇ ਪ੍ਰਕਾਸ਼ਨਾ ਬਾਅਦ ਵਿੱਚ ਕਾਨੂੰਨ ਅਨੁਸਾਰ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 19ਪਿੰਡਾਂ ਦੇ ਪ੍ਰਭਾਵਿਤ ਖੇਤਾਂ ਵਿਚੋਂ ਗਾਰ, ਰੇਤ ਅਤੇ ਹੋਰ ਦਰਿਆਈ ਪਦਾਰਥ ਨੂੰ ਲਿਫਟ ਕਰਨ ਅਤੇ ਹਟਾਉਣ ਦੀ ਪ੍ਰਵਾਨਗੀ ਪ੍ਰਭਾਵਿਤ ਕਿਸਾਨਾਂ/ਕਿਸਾਨ ਸਮੂਹ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਾਰਜਕਾਰੀ ਇੰਜਨੀਅਰ/ਅੰਮ੍ਰਿਤਸਰ ਜਲ ਨਿਕਾਸ ਮਾਈਨਿੰਗ ਅਤੇ ਜਿਓਲੋਜੀ ਮੰਡਲ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ ਕਿ ਗਾਰ, ਰੇਤ ਅਤੇ ਹੋਰ ਦਰਿਆਈ ਪਦਾਰਥ ਵਾਹੀਯੋਗ ਖੇਤਾਂ ਵਿੱਚ ਹਟਾਉਣ ਸਮੇਂ ਖੇਤ ਦੀ ਜਮੀਨ ਦੀ ਸਤਹ ਨੂੰ ਨਿਯਮਾਂ ਅਨੁਸਾਰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਉਕਤ ਵਿਭਾਗ ਇਹ ਯਕੀਨੀ ਬਣਾਉਣਗੇ ਕਿ ਜਦੋਂ ਵਾਹੀਯੋਗ ਖੇਤਾਂ ਵਿੱਚੋਂ ਗਾਰ, ਰੇਤ ਅਤੇ ਹੋਰ ਦਰਿਆਈ ਪਦਾਰਥ ਨੂੰ ਹਟਾਇਆ ਜਾਂਦਾ ਹੈ ਤਾਂ ਉਸ ਦੀ ਆੜ ਵਿੱਚ ਮਨਜੂਰਸ਼ੁਦਾ ਰਿਵਰ ਬੈਡੱ ਮਾਈਨ, ਕਮਰਸ਼ੀਅਲ ਮਾਈਨਿੰਗ ਸਾਈਟ ਜਾਂ ਪਬਲਿਕ ਮਾਈਨਿੰਗ ਸਾਈਟ ਵਿਚੋਂ ਕੋਈ ਉਕਤ ਪਦਾਰਥ ਨਾ ਹਟਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਪਿੰਡਾਂ ਵਿੱਚ ਮਲਕਪੁਰ, ਦਰਿਆ ਮੂਸਾ, ਘੋਨੇਵਾਲਾ, ਸਹਾਰਨ, ਕੱਸੇਵਾਹਲਾ, ਆਰਜੀ ਸਹਾਰਨ, ਮਹਿਮਦ ਮੰਦਰਾਂ ਵਾਲਾ, ਚਾਹੜਪੁਰ, ਕੋਟ ਰਜਾਦਾ, ਆਰਾਜੀ ਕੋਟ ਰਜਾਦਾ, ਪੰਜ ਗਰਾਈਂਵਾਲਾ, ਘੁਮਰਾਏ, ਮਾਛੀਵਾਲਾ, ਮੰਗੂਨਾੜ, ਸ਼ਹਿਜਾਦਾ, ਕਮਾਲਪੁਰ ਖੁਰਦ, ਨੰਗਲ ਸੋਹਨ, ਰੂੜੇਵਾਲ ਅਤੇ ਬੁੱਢਾ ਵਰਸਾਲ ਸ਼ਾਮਲ ਹਨ।
ਡਿਪਟੀ ਕਮਿਸ਼ਨ ਨੇ ਦੱਸਿਆ ਕਿ ਜਿਹੜੇ ਕਿਸਾਨ ਘੱਟ ਰਕਬੇ ਦੀ ਮਾਲਕ ਜਾਂ ਕਾਸ਼ਤਕਾਰ ਹਨ ਅਤੇ ਉਨ੍ਹਾਂ ਕੋਲ ਆਪਣੀ ਕੋਈ ਮਸ਼ੀਨਰੀ ਨਹੀਂ ਹੈ ਤਾਂ ਉਹ ਪਾਲਿਸੀ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਦੇ ਹੈਲਪਲਾਈਨ ਨੰਬਰ 01858-221102 ਜਾਂ 01858-221037 ਤੇ ਰਾਬਤਾ ਕਾਇਮ ਕਰ ਸਕਦੇ ਹਨ ਤਾਂ ਜੋ ਲੋੜੀਂਦੀ ਮਸ਼ੀਨੀ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਕਿਸਾਨ/ਕਿਸਾਨ ਸਮੂਹ ਉਪ ਮੰਡਲ ਮੈਜਿਸਟਰੇਟ, ਮਾਈਨਿੰਗ ਵਿਭਾਗ ਅਤੇ ਖੇਤੀਬਾੜੀ ਵਿਭਾਗ ਦਾ ਲੋੜੀਂਦਾ ਸਹਿਯੋਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਾਹੀਯੋਗ ਖੇਤਾਂ ਵਿੱਚੋਂ ਗਾਰ, ਰੇਤ ਅਤੇ ਹੋਰ ਦਰਿਆਈ ਪਦਾਰਥ ਅਗਲੀ ਬਿਜਾਈ ਤੋਂ ਪਹਿਲਾਂ ਮੁਕੰਮਲ ਹੋਣਗੇ।
—–
ਫਾਈਲ ਫੋਟੋ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ