ਪਰਾਲੀ ਸਾੜਨ ਤੋਂ ਬਿਨਾਂ ਕਣਕ ਦੀ ਬਜਾਈ ਲਈ ਕਿਸਾਨਾਂ ਦੀ ਸਹਾਇਤਾ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਖੋਲ੍ਹਿਆ ਕਿਸਾਨ ਸਹਾਇਤਾ ਕੇਂਦਰ-

ਖ਼ਬਰ ਸ਼ੇਅਰ ਕਰੋ
046441
Total views : 154594

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹਰ ਤਰ੍ਹਾਂ ਦੀ ਮਸ਼ੀਨਰੀ ਮੌਜੂਦ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ , 18 ਸਤੰਬਰ-(ਡਾ. ਮਨਜੀਤ ਸਿੰਘ)- ਝੋਨੇ ਦੀ ਕਟਾਈ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਸਾੜੇ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਵਾਸਤੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਉਹ ਕਿਸਾਨ ਜੋ ਮੰਡੀ ਵਿੱਚ ਝੋਨਾ ਲੈ ਕੇ ਆ ਰਿਹਾ ਹੈ, ਨੂੰ ਫੋਨ ਉੱਪਰ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਮੁਹਈਆ ਕਰਾਉਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਿਸਾਨ ਸਹਾਇਤਾ ਕੇਂਦਰ ਖੋਲਿਆ ਗਿਆ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ , ਜਿਸ ਦਾ ਫੋਨ ਨੰਬਰ 0183-2220159 ਹੈ, ਨੰਬਰ ਉੱਤੇ ਫੋਨ ਕਰਕੇ ਕੋਈ ਵੀ ਕਿਸਾਨ ਪਰਾਲੀ ਪ੍ਰਬੰਧਨ ਲਈ ਸਹਾਇਤਾ ਮੰਗ ਸਕਦਾ ਹੈ। ਉਹਨਾਂ ਦੱਸਿਆ ਕਿ ਸਾਡੇ ਅਧਿਕਾਰੀ ਪਿੰਡ ਪੱਧਰ ਉੱਪਰ ਵੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਅਗਵਾਈ ਕਰਨ ਵਾਸਤੇ ਮੌਜੂਦ ਹਨ। ਉਹਨਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹਰੇਕ ਤਰ੍ਹਾਂ ਦੀ ਮਸ਼ੀਨਰੀ ਮੌਜੂਦ ਹੈ, ਇਸ ਲਈ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਧਿਕਾਰੀ ਸ ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਸੀਂ ਕਿਸਾਨਾਂ ਨਾਲ ਸੰਪਰਕ ਕਰ ਰਹੇ ਹਾਂ ਤਾਂ ਜੋ ਉਹਨਾਂ ਨੂੰ ਲੋੜ ਅਨੁਸਾਰ ਮਸ਼ੀਨਰੀ ਮੁਹਈਆ ਕਰਵਾਈ ਜਾ ਸਕੇ। ਉਹਨਾਂ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਉਹਨਾਂ ਦੇ ਖੇਤਾਂ ਵਿੱਚ ਫਸਲਾਂ ਦਾ ਝਾੜ ਲਗਾਤਾਰ ਵਧ ਰਿਹਾ ਹੈ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਇਹ ਪਹਿਲ ਕਰਕੇ ਇਸਦੇ ਹੈਰਾਨੀਜਨਕ ਨਤੀਜੇ ਵੇਖਣ।
ਸਹਾਇਕ ਖੇਤੀਬਾੜੀ ਇੰਜੀਨੀਅਰ ਮਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਜ਼ਿਲ੍ਹੇ ਵਿੱਚ ਹੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ 72 ਬੇਲਰ ਅਤੇ ਪਰਾਲੀ ਇਕੱਠੀ ਕਰਨ ਲਈ 62 ਰੈਕ ਮੌਜੂਦ ਹਨ। ਇਸ ਤੋਂ ਇਲਾਵਾ ਖੇਤ ਵਿੱਚ ਪਰਾਲੀ ਨੂੰ ਵਾਹੁਣ ਜਾਂ ਪਰਾਲੀ ਦੇ ਨਾਲ ਹੀ ਕਣਕ ਦੀ ਬਿਜਾਈ ਕਰਨ ਲਈ 4290 ਇਨ ਸੀਟੂ ਮਸ਼ੀਨਾ ਮੌਜੂਦ ਹਨ, ਜਿਸ ਵਿੱਚ 2730 ਸੁਪਰ ਸੀਡਰ, 671 ਜੀ਼ਰੋ ਟਿਲ ਡਰਿਲ, 5 ਸਮਾਰਟ ਸੀਟਰ, 119 ਹੈਪੀ ਸੀਡਰ, 41 ਸਰਫੇਸ ਸੀਡਰ, 124 ਪਲਟਾਵੇ ਹੱਲ, 106 ਮਲਚਰ, 236 ਪੈਡੀ ਸਟਰਾਅ ਚੋਪਰ ਆਦਿ ਮਸ਼ੀਨਾਂ ਜ਼ਿਲੇ ਦੇ ਵਿੱਚ ਸਬਸਿਡੀ ਉੱਤੇ ਮੁਹਈਆ ਕਰਵਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਹ ਸਾਰੀ ਮਸ਼ੀਨਰੀ ਹੁਣ ਪਰਾਲੀ ਪ੍ਰਬੰਧਨ ਲਈ ਵਰਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ ਅਮਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਕੈਪਸਨ
ਕਿਸਾਨ ਸਹਾਇਤਾ ਕੇਂਦਰ ਬਾਬਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ।