Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਕੀਤਾ ਆਗਾਜ਼-

ਖ਼ਬਰ ਸ਼ੇਅਰ ਕਰੋ
050914
Total views : 167401

ਕਿਹਾ – ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਨਾਲ ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਪਰੇਸ਼ਾਨੀ

ਅੰਮ੍ਰਿਤਸਰ, 19 ਸਤੰਬਰ-(ਡਾ. ਮਨਜੀਤ ਸਿੰਘ)-ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਅਨਾਜ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰੀ ਖਰੀਦ 16 ਸਤੰਬਰ ਤੋਂ ਆਰੰਭ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਜ਼ੋਰਾਂ ’ਤੇ ਹੈ। ਉਹਨਾਂ ਦੱਸਿਆ ਕਿ ਜੰਡਿਆਲਾ ਅਨਾਜ ਮੰਡੀ ਵਿੱਚ ਸਾਰੀਆਂ ਖਰੀਦ ਏਜੰਸੀਆਂ ਕੋਲ ਬਾਰਦਾਨੇ ਦੇ ਤਸੱਲੀ ਬਖਸ਼ ਪ੍ਰਬੰਧ ਹਨ ਅਤੇ ਇਸ ਵੇਲੇ ਝੋਨੇ ਵਿੱਚ ਨਮੀ ਵੀ ਠੀਕ ਆ ਰਹੀ ਹੈ ਇਸ ਕਰਕੇ ਖਰੀਦ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ।

ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲੇ, ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਲਿਆਂਦੀ ਫ਼ਸਲ ਨੂੰ ਸਮੇਂ-ਸਿਰ ਖਰੀਦਿਆ ਜਾਵੇਗਾ ਅਤੇ ਭੁਗਤਾਨ 48 ਘੰਟਿਆਂ ਅੰਦਰ ਹੀ ਕਰ ਦਿੱਤਾ ਜਾਵੇਗਾ।
ਸ ਹਰਭਜਨ ਸਿੰਘ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਖਰੀਦ ਪਿਛਲੇ ਸਾਲਾਂ ਨਾਲੋਂ ਪਹਿਲਾਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਵਧੇਰੇ ਸਮਾਂ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਿਰਫ਼ 17 ਪ੍ਰਤੀਸ਼ਤ ਨਮੀ ਤੱਕ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫ਼ਸਲ ਦੀ ਬੋਲੀ ਸਮੇਂ ’ਤੇ ਲੱਗ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਕੀਮਤ ਬਿਨਾਂ ਕਿਸੇ ਦੇਰੀ ਦੇ ਮਿਲ ਸਕੇ।

ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ ਅਤੇ ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਸ ਅਮਨਜੀਤ ਸਿੰਘ, ਚੇਅਰਮੈਨ ਛਨਾਖ ਸਿੰਘ, ਮੰਡੀ ਪ੍ਰਧਾਨ ਸ੍ਰੀ ਸੁਨੀਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਕੈਪਸਨ
ਜੰਡਿਆਲਾ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।