“ਖੇਡਾਂ ਸਫੀਪੁਰ ਦੀਆਂ” ਵਿੱਚ ਕੀਤੀ ਸ਼ਮੂਲੀਅਤ, ਖੇਡਾਂ ਨਾਲ ਹੀ ਬਣੇਗਾ ਤੰਦਰੁਸਤ ਅਤੇ ਖੁਸ਼ਹਾਲ ਪੰਜਾਬ – ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
048054
Total views : 161400

ਅੰਮ੍ਰਿਤਸਰ, 21 ਸਤੰਬਰ-(ਡਾ. ਮਨਜੀਤ ਸਿੰਘ)- ਇਥੋਂ ਨੇੜਲੇ ਪਿੰਡ ਸਫੀਪੁਰ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ੳ ਨੇ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਹੀ ਨਹੀਂ, ਸਗੋਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਬਹੁਤ ਜ਼ਰੂਰੀ ਹਨ। ਉਹਨਾਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿਚ ਖੇਡਾਂ ਨੂੰ ਸ਼ਾਮਲ ਕਰਨ ਅਤੇ ਨਸ਼ਿਆਂ ਵਰਗੀਆਂ ਸਮਾਜਕ ਬੁਰਾਈਆਂ ਤੋਂ ਦੂਰ ਰਹਿਣ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਸਾਡੇ ਅੰਦਰ ਟੀਮ ਵਰਕ, ਅਨੁਸ਼ਾਸਨ ਅਤੇ ਸਤਤ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ, ਸੋ ਸਾਨੂੰ ਸਾਰਿਆਂ ਨੂੰ ਆਪਣਾ ਕੀਮਤੀ ਸਮਾਂ ਖੇਡਾਂ, ਸਿੱਖਿਆ ਅਤੇ ਰਚਨਾਤਮਕ ਸਰਗਰਮੀਆਂ ਵਿਚ ਲਗਾ ਕੇ ਆਪਣੇ ਭਵਿੱਖ ਨੂੰ ਇੱਕ ਨਵੀਂ ਦਿਸ਼ਾ ਦੇਣੀ ਚਾਹੀਦੀ ਹੈ ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਨੂੰ ਰੰਗਲਾ, ਖੁਸ਼ਹਾਲ, ਤੰਦਰੁਸਤ ਪੰਜਾਬ ਬਣਾਉਣ ਦੀ ਹੈ ਅਤੇ ਖੇਡਾਂ ਉਸ ਵਿੱਚ ਵਡਮੁੱਲਾ ਯੋਗਦਾਨ ਪਾ ਸਕਦੀਆਂ ਹਨ। ਉਹਨਾਂ ਨੇ ਖੇਡਾਂ ਕਰਵਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੀ ਉਸਾਰੂ ਕੁਝ ਸਦਕਾ ਇਸ ਇਲਾਕੇ ਵਿੱਚ ਖੇਡਾਂ ਦੀ ਜਾਗ ਲੱਗੀ ਹੈ ਅਤੇ ਬੱਚੇ ਤੰਦਰੁਸਤ ਜੀਵਨ ਲਈ ਵਧੇ ਹਨ।
ਉਹਨਾਂ ਨੇ ਖਿਡਾਰੀਆਂ ਨੂੰ ਮਿਲ ਕੇ ਅਸ਼ੀਰਵਾਦ ਦਿੱਤਾ ਅਤੇ ਭਰੋਸਾ ਦਿੱਤਾ ਕਿ ਇਸ ਨੇਕ ਕੰਮ ਲਈ ਉਹ ਹਰ ਤਰ੍ਹਾਂ ਨਾਲ ਪਿੰਡ ਵਾਸੀ ਦਾ ਸਾਥ ਦੇਣਗੇ।