Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਹੁਣ ਵੋਟਰ ਸੋਸ਼ਲ ਮੀਡੀਆ ਰਾਹੀਂ ਲੈ ਸਕਣਗੇ ਚੋਣ ਵਿਭਾਗ ਸਬੰਧੀ ਹਰ ਤਾਜ਼ਾ ਜਾਣਕਾਰੀ-

ਖ਼ਬਰ ਸ਼ੇਅਰ ਕਰੋ
051768
Total views : 168654

ਅੰਮ੍ਰਿਤਸਰ, 24 ਸਤੰਬਰ-(ਡਾ. ਮਨਜੀਤ ਸਿੰਘ)- ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਲੋਕ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂਟਿਊਬ ‘ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ ਅਤੇ ਚੋਣਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਲੈ ਸਕਣ ਗੇ । ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਊਂਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟਾਂ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ। ਇਸ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਅਤੇ ਸਰਗਰਮ ਰੱਖਿਆ ਗਿਆ ਹੈ। ਇਹ ਲੋਕਾਂ ਨੂੰ ਸਟੀਕ ਜਾਣਕਾਰੀ ਦੇਣ ਲਈ ਇਕ ਅਹਿਮ ਉਪਰਾਲਾ ਹੈ, ਨਾਗਰਿਕਾ ਨੂੰ ਵੱਧ ਤੋਂ ਵੱਧ ਇਸ ਨਾਲ ਜੁੜ ਕੇ ਇਸ ਦਾ ਲਾਹਾ ਲੈਣਾ ਚਾਹੀਦਾ ਹੈ।