Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਕੱਟੇ ਗਏ 17 ਚਲਾਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਕਾਨੂੰਨਨ ਅਪਰਾਧ ਹੈ-ਸਿਵਲ ਸਰਜਨ

ਖ਼ਬਰ ਸ਼ੇਅਰ ਕਰੋ
051760
Total views : 168646

ਅੰਮ੍ਰਿਤਸਰ 25 ਸਤੰਬਰ-(ਡਾ. ਮਨਜੀਤ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 17 ਲੋਕਾਂ ਦੇ ਚਲਾਨ ਕੱਟੇ ਗਏ, ਇਸ ਮੌਕੇ ਤੇ ਸਿਵਲ ਸਰਜਨ ਡਾ ਸਵਰਨਜੀਤ ਧਵਨ ਨੇ ਕਿਹਾ ਜਿਲੇ੍ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਐਸ.ਆਈ. ਗੁਰਕਿਰਨ ਸਿੰਘ, ਸੰਦੀਪ ਸਿੰਘ, ਰਸ਼ਪਾਲ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਰਣਜੀਤ ਐਵਨਿਊ ਅਤੇ ਐਮਕੇ ਹੋਟਲ ਦੇ ਸਾਹਮਣੇ ਮਾਰਕੀਟ ਵਿੱਚ 8 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 9 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ।
ਹੋਰ ਜਾਣਕਾਰੀ ਦਿੰਦਿਆਂ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਜਗਨਜੋਤ ਕੌਰ ਨੇ ਕਿਹਾ ਕਿ ਜਿਲੇ੍ ਵਿਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਭਾਰਤ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪੱਰ ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।
—————–