Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੋਂ ਵਾਰ” ਮੁਹਿੰਮ ਤਹਿਤ ਹੌਟ ਸਪੋਟ ਇਲਾਕਿਆਂ ਵਿੱਚ ਭੇਜੀਆਂ ਗਈਆਂ ਸਪੈਸ਼ਲ ਫੋਰਗਿੰਗ ਸਪਰੇ ਟੀਮਾਂ- ਸਿਵਲ ਸਰਜਨ ਅੰਮ੍ਰਿਤਸਰ ਡਾ ਸਵਰਨਜੀਤ ਧਵਨ

ਖ਼ਬਰ ਸ਼ੇਅਰ ਕਰੋ
051749
Total views : 168631

ਅੰਮ੍ਰਿਤਸਰ 26 ਸਤੰਬਰ-(ਡਾ. ਮਨਜੀਤ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਅੰਮ੍ਰਿਤਸਰ ਡਾ ਸਵਰਨਜੀਤ ਧਵਨ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਹੌਟ ਸਪੋਟ ਇਲਾਕਿਆਂ ਮਕਬੂਲਪੁਰਾ ਰੋਡ, ਛੇਹਰਟਾ, ਪੁਤਲੀਘਰ, ਹਰਪੁਰਾ, ਤੁੰਗਬਲਾ, ਮਜੀਠਾ ਰੋਡ, ਜਹਾਜਗੜ੍ਹ, ਆਦਿ ਸਾਰੇ ਹੋਟ ਸਪੋਟ ਇਲਾਕਿਆਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਇਸੇ ਮੁਹਿੰਮ ਤਹਿਤ ਰਮਦਾਸ, ਅਜਨਾਲਾ, ਲੋਪੋਕੇ ਅਤੇ ਨਜ਼ਦੀਕ ਸਾਰੇ ਪਿੰਡਾਂ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਆਮ ਨਾਗਰਿਕਾਂ ਨੂੰ ਡੇਂਗੂ ਚਿਕਨਗੁਣੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਉਪਰੰਤ ਉਹਨਾਂ ਵੱਲੋਂ ਵੱਖ ਵੱਖ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਡੇਂਗੂ ਤੇ ਚਿਕਨ ਗੁਣੀਆਂ ਦੇ ਲਾਰਵੇ ਦੀ ਭਾਲ ਕੀਤੀ ਗਈ ਅਤੇ ਕਈ ਥਾਵਾਂ ਤੇ ਮਿਲਿਆ ਲਾਰਵਾ ਮੌਕੇ ਤੇ ਨਸ਼ਟ ਕੀਤਾ ਗਿਆ। ਇਸ ਅਵਸਰ ਤੇ ਸਿਵਲ ਸਰਜਨ ਡਾ ਸਵਰਨਜੀਤ ਧਵਨ ਨੇ ਕਿਹਾ ਕਿ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਕਿਤੇ ਵੀ ਪਾਣੀ ਇੱਕਠਾ ਨਾਂ ਹੋਣ ਦਈਏ, ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਦੇ ਸਾਰੇ ਹੋਟ ਸਪੋਟ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਐਂਟੀ ਲਾਰਵਾ ਗਤੀਵਿਧੀਆਂ ਰਹੀਆਂ ਹਨ।
ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ਵਿੱਚ ਅੰਡੇ ਦਿੰਦਾ ਹੈ ਜੋ ਕਿ ਇੱਕ ਹਫਤੇ ਦੇ ਦੌਰਾਨ ਅੰਡੇ ਤੋਂ ਲਾਰਵਾ ਅਤੇ ਲਾਰਵੇ ਤੋਂ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਫਤੇ ਦੇ ਹਰੇਕ ਸ਼ੁਕਰਵਾਰ ਡੇਂਗੂ ਦੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮੱਛਰ ਦਾ ਲਾਈਵ ਸਾਈਕਲ ਤੋੜਿਆ ਜਾ ਸਕੇ ਅਤੇ ਲਾਰਵਾ ਸਟੇਜ ਤੇ ਹੀ ਉਸਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਹੋਇਆਂ ਦੱਸਿਆ ਕਿ ਡੇਂਗੂ ਦੇ ਆਮ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗਣਾ ਆਦੀ ਹੈ। ਇਸ ਲਈ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਨਜਦੀਕੀ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੋਕੇ ਤੇ ਏ.ਐਮ.ਓ. ਗੁਰਦੇਵ ਸਿੰਘ, ਸਲਵਿੰਦਰ ਸਿੰਘ, ਐਸ.ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਕੁਲਦੀਪ ਸਿੰਘ,ਸੰਜੀਵ ਕੁਮਾਰ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।