Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10534 ਮੀਟਰਕ ਟਨ ਝੋਨੇ ਦੀ ਹੋਈ ਖਰੀਦ –ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050917
Total views : 167411

ਅੰਮ੍ਰਿਤਸਰ, 26 ਸਤੰਬਰ-(ਡਾ. ਮਨਜੀਤ ਸਿੰਘ)- ਜ਼ਿਲੇ੍ ਦੀਆਂ 48 ਮੰਡੀਆਂ ਵਿਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਦਾ ਸ਼ਾਮਣਾ ਨਾ ਕਰਨਾ ਪਵੇ ਇਸ ਲਈ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 10858 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ,ਜਿਸ ਵਿਚੋ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 10534 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ , ਤਾਂ ਜੋ ਮੰਡੀ ਵਿੱਚ ਖਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੱਲੋਂ ਪੈਦਾ ਕੀਤਾ ਗਿਆ ਇੱਕ ਇੱਕ ਦਾਣਾ ਖਰੀਦੇਗੀ ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਬਲਕਿ ਫਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਬਿਨਾਂ ਜਿੰਮੇਵਾਰੀ ਨਾਲ ਆਪਣੀ ਫਸਲ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੂਰਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਸ: ਅਮਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਏਜੰਸੀ ਵਲੋ 4576 ਮੀਟਰਕ ਟਨ, ਮਾਰਕਫੈਡ ਵਲੋ 2039 ਮੀਂਟਰਕ ਟਨ, ਪਨਸਪ ਵਲੋ 1425 ਮੀਟਰਕ ਟਨ, ਪੰਜਾਬ ਸਟੇਟ ਵੇਅਰਹਾਊਸ ਵਲੋ 1163 ਮੀਟਰਕ ਟਨ ਅਤੇ ਪ੍ਰਾਈਵੇਟ ਏਜੰਸੀਆਂ ਵਲੋ 431 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਝੋਨੇ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।
————