Flash News

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਅੰਮ੍ਰਿਤਸਰ ਪੁੱਜਣ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਕੀਤਾ ਨਿੱਘਾ ਸਵਾਗਤ-

ਖ਼ਬਰ ਸ਼ੇਅਰ ਕਰੋ
048240
Total views : 162070

ਅੰਮ੍ਰਿਤਸਰ 27 ਸਤੰਬਰ-(ਡਾ. ਮਨਜੀਤ ਸਿੰਘ)- ਅੱਜ ਭਗਵਾਨ ਵਾਲਮੀਕਿ ਜੀ ਦੀ ਜਲੰਧਰ ਤੋਂ ਚੱਲ ਕੇ ਅੰਮ੍ਰਿਤਸਰ ਵਿਖੇ ਪੁੱਜੀ ਸ਼ੋਭਾ ਯਾਤਰਾ ਦਾ ਸਵਾਗਤ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਗੋਲਡਨ ਗੇਟ ਵਿਖੇ ਕੀਤਾ। ਉਹਨਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਗਏ ਰਸਤੇ ਤੇ ਚੱਲੀਏ ਅਤੇ ਉਹਨਾਂ ਦੀਆਂ ਸਿੱਖਿਆਵਾਂ ਦੀ ਪਾਲਨਾ ਕਰੀਏ ਤਾਂ ਹੀ ਅਸੀਂ ਆਪਣੀ ਜਿੰਦਗੀ ਨੂੰ ਸੁਖੀ ਬਣਾ ਸਕਦੇ ਹਾਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਅਕਤੂਬਰ 2025 ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਰਾਜਪੱਧਰੀ ਤੌਰ ਤੇ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਸ੍ਰੀ ਵਿਪਨ ਸਭਰਵਾਲ , ਡੀਐਸਪੀ ਨੀਰਜ ਕੁਮਾਰ, ਸ਼੍ਰੀ ਵਿੱਕੀ ਚੀਦਾ ,ਸ਼੍ਰੀ ਪਵਨ ਦਰਾਵਿੜ,ਸ੍ਰੀ ਕੁਮਾਰ ਦਰਸ਼ਨ, ਸ਼੍ਰੀ ਸ਼ਸ਼ੀ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।