Flash News
ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ- ਡਿਪਟੀ ਕਮਿਸ਼ਨਰ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ-
PM ਮੋਦੀ ਨੇ ਜਲੰਧਰ ਕੈਂਟ ਤੋਂ ਸੰਤ ਰਵਿਦਾਸ ਐਕਸਪ੍ਰੈਸ ਟ੍ਰੇਨ ਨੂੰ ਦਿਖਾਈ ਹਰੀ ਝੰਡੀ-
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ-
18 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ- ਕੁਲਦੀਪ ਸਿੰਘ ਧਾਲੀਵਾਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ‘ਚ ਗਿਆਨ, ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ- ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਤੇ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਏਕਲਗੱਡਾ ‘ਚ ਨਵੀਂ ਕਮੇਟੀ ਦਾ ਕੀਤਾ ਗਿਆ ਗਠਨ-

ਖ਼ਬਰ ਸ਼ੇਅਰ ਕਰੋ
051174
Total views : 167845

ਜੰਡਿਆਲਾ ਗੁਰੂ, 28 ਸਤੰਬਰ- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਅੱਜ ਪਿੰਡ ਏਕਲ ਗੱਡਾ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ

ਇਸ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਕਿਸਾਨ ਆਗੂ ਸਤਨਾਮ ਸਿੰਘ ਧਾਰੜ, ਹਰਮੀਤ ਸਿੰਘ ਧੀਰੇਕੋਟ ਨੇ ਦਸਿਆ ਕਿ ਬੀ ਕੇ ਯੂ ਏਕਤਾ ਸਿੱਧੂਪੁਰ ਦੇ ਪਰਿਵਾਰ ਦਾ ਵਦਾਰਾ ਪਸਾਰਾ ਕਰਦੇ ਹੋਏ ਪਿੰਡ ਏਕਲ ਗੱਡਾ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਕਿਸਾਨ ਆਗੂ ਅਮੋਲਕਜੀਤ ਸਿੰਘ ਨਰੈਣਗੜ੍ਹ, ਲਵਪ੍ਰੀਤ ਸਿੰਘ ਤਾਰਾਗੜ੍ਹ, ਸੁਖਰੂਪ ਸਿੰਘ ਧਾਰੜ ਵੱਲੋਂ ਕਿਹਾ ਗਿਆ ਕਿ BKU ਏਕਤਾ ਸਿੱਧੂਪੁਰ ਹਮੇਸ਼ਾਂ ਆਮ ਲੋਕਾਂ ਦੀਆਂ ਹੱਕੀ ਮੰਗਾਂ ਲਈ ਸਰਕਾਰ ਦੇ ਜਬਰ ਜੁਲਮ ਵਿਰੁੱਧ ਲੜਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੜਦੀ ਰਹੇਗੀ।
ਕਿਸਾਨ ਆਗੂ ਜਤਿੰਦਰ ਦੇਵ, ਰਣਬੀਰ ਸਿੰਘ ਭੈਣੀ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸਰਕਾਰ ਵੱਲੋਂ ਜਿਹੜਾ ਪੰਜਾਬ ਦੇ ਲੋਕਾਂ ਉੱਪਰ ਜ਼ਬਰ ਜੁਲਮ ਕੀਤਾ ਜਾ ਰਿਹਾ ਹੈ, ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਕਿਹਾ ਕਿ ਜਦੋਂ ਵੀ ਸਰਕਾਰ ਕਿਸਾਨਾਂ ਮਜਦੂਰਾਂ ਉੱਪਰ ਜ਼ਬਰ ਜੁਲਮ ਕਰੇਗੀ ਤਾਂ ਹਮੇਸ਼ਾਂ ਇੱਕ ਅਜਿਹੀ ਲੋਕ ਲਹਿਰ ਉੱਠੇਗੀ ਕਿ ਸਰਕਾਰ ਨੂੰ ਉਸ ਅੱਗੇ ਝੁਕਣਾ ਪਵੇਗਾ।
ਕਿਸਾਨ ਆਗੂ ਬਚਿੱਤਰ ਸਿੰਘ ਕੋਟਲਾ, ਸੁਖਵਿੰਦਰ ਸਿੰਘ, ਸੋਹਣ ਸਿੰਘ ਕਲੇਰ, ਦਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਵੱਖ ਵੱਖ ਸਮੇਂ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਲਿਆਕੇ ਕਿਸਾਨਾਂ ਦੀਆਂ ਜਮੀਨਾਂ ਹੜੱਪਣ ਲਈ ਤਿਆਰ ਬੈਠੀ ਹੈ, ਇਸ ਤੋਂ ਸਰਕਾਰ ਦਾ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀ ਜੱਗ ਜਾਹਿਰ ਹੁੰਦੀ ਹੈ।

ਕਿਸਾਨ ਆਗੂ ਬਲਵਿੰਦਰ ਸਿੰਘ ਕੰਗ, ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ, ਜੇਕਰ ਸਰਕਾਰ ਨੇ ਸਮਾਂ ਰਹਿੰਦੇ ਹੋਏ ਦਰਿਆ ਦੇ ਬੰਨਾ, ਧੁਸੀਆਂ ਦਾ ਕੰਮ ਕਰਵਾਇਆ ਹੁੰਦਾ ਅਤੇ ਨਹਿਰਾਂ, ਰੋਹੀਆਂ ਦੀ ਸਾਫ ਸਫਾਈ ਵੱਲ ਧਿਆਨ ਦਿੱਤਾ ਹੁੰਦਾ ਤਾਂ ਅਜਿਹਾ ਨੁਕਸਾਨ ਹੋਣ ਤੋਂ ਬਚਾਅ ਹੋ ਸਕਦਾ ਸੀਂ।
ਇਸ ਮੌਕੇ ਪਿੰਡ ਏਕਲਗੱਡਾ ‘ਚ ਸਰਬਸੰਮਤੀ ਨਾਲ ਚੋਣ ਕਰਵਾ ਕੇ ਪ੍ਰਧਾਨ ਤਰਸੇਮ ਸਿੰਘ, ਸਕੱਤਰ ਫਰਿਆਦ ਸਿੰਘ, ਖਜਾਨਚੀ ਹਰਜਿੰਦਰ ਸਿੰਘ, ਪ੍ਰੈਸ ਸਕੱਤਰ ਗੁਰਵਰਿਆਮ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਕਰਨਬੀਰ ਸਿੰਘ, ਸਹਾਇਕ ਖਜਾਨਚੀ ਪਰਮਜੀਤ ਸਿੰਘ ਸੋਹਲ, ਆਈ.ਟੀ. ਸੈੱਲ ਅਰਸ਼ਦੀਪ ਸਿੰਘ, ਸਹਾਇਕ ਸਕੱਤਰ ਸ਼ਰਨਪ੍ਰੀਤ ਸਿੰਘ, ਜੱਥੇਬੰਦਕ ਸਕੱਤਰ ਪਰਗਟ ਸਿੰਘ, ਸਲਾਹਕਾਰ ਸੁਖਵੰਤ ਸਿੰਘ, ਵਲੰਟੀਅਰ ਇੰਚਾਰਜ ਸੁੱਖਾ ਸਿੰਘ, ਦਫ਼ਤਰ ਸਕੱਤਰ ਸਤਨਾਮ ਸਿੰਘ, ਲੰਗਰ ਸਕੱਤਰ ਬਲਵਿੰਦਰ ਸਿੰਘ, ਮੈਂਬਰ ਹਰਜੀਤ ਸਿੰਘ, ਗੁਰਮੇਜ ਸਿੰਘ, ਜੋਗਾ ਸਿੰਘ ਨੂੰ ਬਣਾਇਆ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦਾ ਇਨਾਂ ਆਗੂਆਂ ਵੱਲੋਂ ਦੂਸਰੀ ਭਰਾਤਰੀ ਜੱਥੇਬੰਦੀ ਛੱਡ ਸਿੱਧੂਪੁਰ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਗਿਆ।