Flash News

ਸੁਖਬੀਰ ਸਿੰਘ ਬਾਦਲ ਨੇ ਸੰਦੀਪ ਸਿੰਘ ਏ.ਆਰ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੂਰ ( ਰਾਖਵਾਂ) ਦਾ ਲਾਇਆ ਇੰਚਾਰਜ-

ਖ਼ਬਰ ਸ਼ੇਅਰ ਕਰੋ
048250
Total views : 162093

ਅੰਮ੍ਰਿਤਸਰ, 28 ਸਤੰਬਰ-(ਡਾ. ਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਦੀਪ ਸਿੰਘ ਏ.ਆਰ. ਨੂੰ ਵਿਧਾਨ ਸਭਾ ਹਲਕਾ ਜੰਡਿਆਲਾ (ਐਸ.ਸੀ.) ਦਾ ਇੰਚਾਰਜ ਲਗਾ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਡਾ. ਦਲਜੀਤ ਚੀਮਾ ਨੇ ਆਪਣੇ X ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਡਾ. ਦਲਜੀਤ ਚੀਮਾ ਨੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਐਲਾਨ ਕੀਤਾ ਕਿ ਨੌਜਵਾਨ ਅਤੇ ਮਿਹਨਤੀ ਆਗੂ ਸ. ਸੰਦੀਪ ਸਿੰਘ ਏ.ਆਰ. ਜੰਡਿਆਲਾ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਇੰਚਾਰਜ ਹੋਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸ. ਮਲਕੀਤ ਸਿੰਘ ਏ.ਆਰ. ਵੀ ਇਸ ਹਲਕੇ ਦੀ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ।