Flash News

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 18 ਹਜਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਖ਼ਬਰ ਸ਼ੇਅਰ ਕਰੋ
048245
Total views : 162084

24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾ ਰਹੀ ਹੈ ਕਿਸਾਨਾਂ ਨੂੰ ਅਦਾਇਗੀ
ਪਰਾਲੀ ਪ੍ਰਬੰਧਨ ਲਈ ਵੀ ਮੰਡੀਆਂ ਦੇ ਗੇਟਾਂ ਉੱਤੇ ਸਥਾਪਿਤ ਹਨ ਕਿਸਾਨ ਸਹਾਇਤਾ ਕੇਂਦਰ
ਅੰਮ੍ਰਿਤਸਰ, 28 ਸਤੰਬਰ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਜਿਲੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੰਦਰ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਜਿਲ੍ਹਾ ਅਮ੍ਰਿਤਸਰ ਵਿਖੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਵੱਲੋਂ 18913 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸਦੀ ਏਜੰਸੀਆਂ ਵੱਲੋਂ ਕਿਸਾਨਾ ਨੂੰ 24 ਘੰਟੇ ਦੇ ਅੰਦਰ ਅਦਾਇਗੀ ਉਨ੍ਹਾਂ ਤੇ ਅਕਾਉਂਟਾਂ ਵਿੱਚ ਆਨਲਾਈਨ ਕਰ ਦਿੱਤੀ ਗਈ ਹੈ। ਉਹਨਾਂ ਨੇ
ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਪੂਰੀ ਤਰ੍ਹਾਂ ਪੱਕਣ ਉਤੇ ਹੀ ਕੀਤੀ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ, ਜਿਸ ਦੀ ਨਮੀ 17% ਤੋਂ ਵੱਧ ਨਾ ਹੋਵੇ ।
ਇਸੇ ਦੌਰਾਨ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ ਅਮਨਜੀਤ ਸਿੰਘ ਨੇ ਦੱਸਿਆ ਕਿ ਸੁੱਕੇ ਝੋਨੇ ਦੀ ਖਰੀਦ ਵਿੱਚ ਕਿਸੇ ਵੀ ਮੰਡੀ ਵਿੱਚ ਕੋਈ ਸਮੱਸਿਆ ਨਹੀਂ ਹੈ, ਪਰ ਖਰੀਦ ਏਜੰਸੀਆਂ ਵੱਲੋਂ 17% ਤੋਂ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਨਹੀ ਕੀਤੀ ਜਾਵੇਗੀ। ਇਸ ਲਈ ਸਮੂਹ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ 17% ਤੋਂ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਲੈ ਕੇ ਆਉਣ ਅਤੇ ਮੰਡੀਆਂ ਵਿੱਚ ਸੁਕਾ ਝੋਨਾ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਦੀ ਇਸ ਦੀ ਨਾਲ ਦੇ ਨਾਲ ਖਰੀਦ ਕਰ ਸਕਣ।
ਇਸ ਮੌਕੇ ਜਿਲ੍ਹਾ ਮੰਡੀ ਅਫਸਰ ਸ: ਰਮਨਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਕਿਸਾਨ ਵੀਰਾਂ ਦੀ ਸਹਾਇਤਾ ਲਈ ਜਿਲ੍ਹੇ ਦੀਆਂ ਪ੍ਰਮੁੱਖ ਮੰਡੀਆਂ ਦੇ ਗੇਟਾਂ ਉੱਪਰ ਕਿਸਾਨ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਿਸਾਨ ਵੀਰ ਆਪਣਾ ਨਾਮ, ਪਤਾ ਅਤੇ ਮੋਬਾਇਲ ਨੰਬਰ ਨੋਟ ਕਰਵਾਕੇ, ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਸਾਂਭ ਸੰਭਾਲ ਲਈ ਜਿਲ੍ਹ ਪ੍ਰਸ਼ਾਸਨ ਤੋਂ ਮਸ਼ੀਨਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਇਸ ਸੁਵਿੱਧਾ ਦਾ ਲਾਭ ਲੈਣ ਲਈ 149 ਕਿਸਾਨ ਵੀਰਾਂ ਨੇ ਸੰਪਰਕ ਕੀਤਾ ਸੀ, ਜਿਸ ਵਿਚੋਂ 71 ਕਿਸਾਨ ਵੀਰ ਹੁਣ ਤੱਕ ਇਸ ਮਸ਼ੀਨਰੀ ਲਾਭ ਲੈ ਚੁੱਕੇ ਹਨ।