Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ-ਧਾਲੀਵਾਲ

ਖ਼ਬਰ ਸ਼ੇਅਰ ਕਰੋ
051749
Total views : 168631

ਕੈਬਨਿਟ ਮੰਤਰੀ ਚੇਤਨਪੁਰਾ ਦੇ ਵਿਕਾਸ ਕੰਮਾਂ ਲਈ ਮੌਕਾ ਵੇਖਣ ਪੁੱਜੇ
ਅੰਮ੍ਰਿਤਸਰ, 8 ਜਨਵਰੀ (ਡਾ. ਮਨਜੀਤ ਸਿੰਘ)-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਵਿਸ਼ੇਸ਼ ਤੌਰ ਉਤੇ ਪਿੰਡ ਪੁੱਜੇ। ਇਸ ਮੌਕੇ ਉਨਾਂ ਅੰਮ੍ਰਿਤਸਰ ਤੋਂ ਚੇਤਨਪੁਰਾ ਨੂੰ ਜਾਂਦੀ ਸੜਕ ਬਨਾਉਣ ਨਿਕਟ ਭਵਿੱਖ ਵਿਚ ਹੀ ਬਨਾਉਣ ਦਾ ਐਲਾਨ ਕਰਦੇ ਕਿਹਾ ਕਿ ਖਸਤਾ ਹੋ ਚੁੱਕੀ ਸੜਕ ਦੀ ਪਿਛਲੇ 20 ਸਾਲ ਤੋਂ ਕਿਸੇ ਨੇ ਸਾਰ ਨਹੀਂ ਲਈ ਅਤੇ ਹੁਣ ਮੈਂ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਲੋਕ ਨਿਰਮਾਣ ਵਿਭਾਗ ਸ. ਹਰਭਜਨ ਸਿੰਘ ਈ ਟੀ ਓ ਨਾਲ ਗੱਲਬਾਤ ਕੀਤੀ ਹੈ ਅਤੇ ਛੇਤੀ ਹੀ ਇਸ ਸੜਕ ਨੂੰ ਪਾਸ ਕਰਵਾਇਆ ਜਾਵੇਗਾ, ਜਿਸ ਨਾਲ ਨਵੀਂ ਸੜਕ ਬਣ ਸਕੇਗੀ। ਉਨਾਂ ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਬੱਸ ਦੇਸ਼ ਭਗਤਾਂ ਦੇ ਪਿੰਡ ਚੇਤਨਪੁਰਾ ਵਿਖੇ ਬੱਸ ਅੱਡੇ ਬਨਾਉਣ ਦੀ ਮੰਗ ਵੀ ਮੰਨੀ ਅਤੇ ਕਿਹਾ ਕਿ ਇਸ ਦਾ ਕੰਮ ਵੀ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮੈਂ ਇਸ ਦਾ ਪੈਸਾ ਆਪਣੇ ਅਖਤਿਆਰੀ ਫੰਡ ਵਿਚੋਂ ਦੇ ਦਿਆਂਗਾ। ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਲੰਮੇ ਸਮੇਂ ਤੋਂ ਪਿੰਡ ਨੂੰ ਆ ਰਹੀਆਂ ਤਿੰਨ ਫੇਜ਼ ਦੀਆਂ ਬਿਜਲੀ ਲਾਇਨਾਂ ਦੀ ਸ਼ਿਕਾਇਤ ਸੁਣੀ ਤੇ ਇਸ ਬਾਬਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪਹਿਲ ਦੇ ਅਧਾਰ ਉਤੇ ਇਹ ਲਾਇਨਾਂ ਬਦਲਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਾਰੇ ਕੰਮ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਕਰਵਾਉਣੇ ਸਾਡਾ ਧਰਮ ਹੈ, ਜਿਸ ਨੂੰ ਸੁਣਨ ਤੇ ਸਮਝਣ ਵਾਸਤੇ ਅੱਜ ਮੈਂ ਚੇਤਨਪੁਰਾ ਵਾਸੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਸਾਰੇ ਕੰਮ ਇਕ ਇਕ ਕਰਕੇ ਪੂਰੇ ਕਰਵਾ ਦਿੱਤੇ ਜਾਣਗੇ।