Flash News
ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ- ਡਿਪਟੀ ਕਮਿਸ਼ਨਰ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ-
PM ਮੋਦੀ ਨੇ ਜਲੰਧਰ ਕੈਂਟ ਤੋਂ ਸੰਤ ਰਵਿਦਾਸ ਐਕਸਪ੍ਰੈਸ ਟ੍ਰੇਨ ਨੂੰ ਦਿਖਾਈ ਹਰੀ ਝੰਡੀ-
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ-
18 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ- ਕੁਲਦੀਪ ਸਿੰਘ ਧਾਲੀਵਾਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ‘ਚ ਗਿਆਨ, ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ- ਰਾਜਪਾਲ ਗੁਲਾਬ ਚੰਦ ਕਟਾਰੀਆ

ਪੱਲਸ ਪੋਲੀਓ ਰਾਓਂਡ ਲਈ ਜਿਲਾ ਟਾਸਕ ਫੋਰਸ ਦੀ ਕੀਤੀ ਮੀਟਿੰਗ-

ਖ਼ਬਰ ਸ਼ੇਅਰ ਕਰੋ
051173
Total views : 167844

ਅੰਮ੍ਰਿਤਸਰ, 30 ਸਤੰਬਰ-(ਡਾ. ਮਨਜੀਤ ਸਿੰਘ)-ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ ਸਵਰਨਜੀਤ ਧਵਨ ਦੀ ਅਗਵਾਈ ਹੇਠ ਮਿਤੀ 12,13 ਅਤੇ 14 ਅਕਤੂਬਰ 2025 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਜਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਵੱਖ-ਵੱਖ ਬਲਾਕਾ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ ਮੈਡੀਕਲ ਅਫਸਰ, ਆਈ.ਸੀ.ਡੀ.ਐਸ, ਬਿਜਲੀ ਵਿਭਾਗ, ਸਿੱਖਿਆ ਵਿਭਾਗ, ਨਰਸਿੰਗ ਕਾਲਜ, ਆਈ.ਐਮ.ਏ., ਪੰਚਾਇਤੀ ਵਿਭਾਗ, ਰੋਡਵੇਜ, ਭੱਠਾ ਐਸੋਸੀਏਸ਼ਨ ਅਤੇ ਪਲਿਸ ਵਿਭਾਗ ਤੋ ਆਏ ਨੂਮਾਇਦਿਆ ਨੇ ਸ਼ਮੁੂਲੀਅਤ ਕੀਤੀ ਗਈ। ਇਸ ਮੌਕੇ ਜਿਲਾ੍ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਾਂਝਾ ਨਹੀ ਰਹਿਣਾ ਚਾਹੀਦਾ।ਇਸ ਅਵਸਰ ਤੇ ਡਬਲਯ.ਐਚ.ਓ. ਵਲੋਂ ਡਾ ਇਸ਼ਿਤਾ ਨੇ ਕਿਹਾ ਕਿ ਇਸ ਰਾਊਡ ਤਹਿਤ 2782768 ਅਬਾਦੀ ਦੇ 549027 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 297250 ਬੱਚਿਆ ਨੂੰ 1407 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 291 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ ਇਸ ਮੌਕੇ ਡਾ ਮਨਮੀਤ ਕੌਰ ਡਾ ਸੁਨੀਤ ਗੁਰਮ ਗੁਪਤਾ, ਡਾ ਵਨੀਤ ਕੌਰ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਸਨੀਅਰ ਮੈਡੀਕਲ ਅਫਸਰ ਅਤੇ ਅਰਬਨ ਮੈਡੀਕਲ ਅਫਸਰ ਹਾਜਰ ਸਨ।