Flash News

ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾ ਸੁਚੱਜੀ ਸਾਂਭ ਸੰਭਾਲ ਕਰਨ ਕਿਸਾਨ- ਐਸ.ਡੀ.ਐਮ ਮਜੀਠਾ

ਖ਼ਬਰ ਸ਼ੇਅਰ ਕਰੋ
048256
Total views : 162102

ਸਰਪੰਚਾਂ ਤੇ ਨੰਬਰਦਾਰਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ 3 ਅਕਤੂਬਰ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਡੀ ਐਮ ਮਜੀਠਾ ਮੈਡਮ ਪਿਯੂਸ਼ਾ ਵੱਲੋਂ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਮਜੀਠਾ ਵਿਖੇ ਸਰਪੰਚਾਂ ਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡ ਪੱਧਰ ਤੇ ਸਰਗਰਮੀਆਂ ਕਰਕੇ ਕਿਸਾਨਾ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾ ਤੇ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਅਨਲ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਚਲਾਨ ਵੀ ਕੱਟੇ ਜਾ ਰਹੇ ਹਨ। ਉਹਨਾ ਨੇ ਦੱਸਿਆ ਕਿ ਪਿੰਡ ਪੱਧਰ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ “ਪਰਾਲੀ ਪ੍ਰੋਟੈਕਸ਼ਨ ਟਾਸਕ ਫੋਰਸ” ਵੀ ਸਰਕਾਰ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਪਿੰਡ ਪੱਧਰ ਤੇ ਕਿਸਾਨਾ ਨਾਲ ਰਾਬਤਾ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਸਾਡੇ ਅਧਿਕਾਰੀ ਪਿੰਡ ਪੱਧਰ ਉੱਪਰ ਵੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਅਗਵਾਈ ਕਰਨ ਵਾਸਤੇ ਮੌਜੂਦ ਹਨ। ਉਹਨਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹਰੇਕ ਤਰ੍ਹਾਂ ਦੀ ਮਸ਼ੀਨਰੀ ਮੌਜੂਦ ਹੈ, ਇਸ ਲਈ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਅੱਜ ਇਸ ਬਾਬਤ ਪਰਾਲੀ ਸਬੰਧੀ ਬਣਾਈ ਟਾਸਕ ਫੋਰਸ ਅਤੇ ਪਿੰਡਾਂ ਦੇ ਨੰਬਰਦਾਰਾਂ ਨਾਲ ਵੀ ਇਸ ਵਿਸ਼ੇ ਉੱਤੇ ਗੱਲ ਕੀਤੀ ਅਤੇ ਉਹਨਾਂ ਤੋਂ ਵਾਤਾਵਰਨ ਨੂੰ ਬਚਾਉਣ ਲਈ ਸਹਾਇਤਾ ਮੰਗੀ। ਇਸ ਮੌਕੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਉੱਨਤ ਐਪ ਸਬੰਧੀ ਜਾਣੂ ਕਰਵਾਇਆ ਗਿਆ। ਮੀਟਿੰਗ ਵਿਚ ਤਹਿਸੀਲਦਾਰ ਮਜੀਠਾ, ਬਲਾਕ ਖੇਤੀਬਾੜੀ ਅਫਸਰ ਮਜੀਠਾ, ਬੀ ਡੀ ਪੀ ਓ ਮਜੀਠਾ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।
ਕੈਪਸ਼ਨ: ਐਸ.ਡੀ.ਐਮ. ਮਜੀਠਾ ਮੈਡਮ ਪਿਯੂਸ਼ਾ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਕਰਦੇ ਹੋਏ।