Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਮਿਸ਼ਨ ਚੜ੍ਹਦੀਕਲਾ ਮੁਹਿੰਮ ਤਹਿਤ ਵਰਲਡ ਵਾਈਡ ਗਰੁੱਪ ਨੇ 5 ਲੱਖ, ਬਲ ਕਲਾਂ ਐਸੋਸੀਏਸ਼ਨ ਨੇ 4 ਲੱਖ ਅਤੇ ਫੋਕਲ ਪੁਆਇੰਟ ਵੈਲਫੇਅਰ ਸੁਸਾਇਟੀ ਨੇ 3 ਲੱਖ ਰੁਪਏ ਦਾ ਚੈਕ ਮੁੱਖ ਮੰਤਰੀ ਨੁੰ ਕੀਤਾ ਭੇਟ-

ਖ਼ਬਰ ਸ਼ੇਅਰ ਕਰੋ
051987
Total views : 168938

ਅੰਮ੍ਰਿਤਸਰ 3 ਅਕਤੂਬਰ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਚਲਾਏ ਜਾ ਰਹੇ ਮਿਸ਼ਨ ਚੜ੍ਹਦੀਕਲਾ ਮੁਹਿੰਮ ਨੂੰ ਦੇਸ਼ਾਂ ਵਿਦੇਸ਼ਾਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ।
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਅੰਮ੍ਰਿਤਸਰ ਪੁੱਜਣ ਤੇ ਵਰਲਡ ਵਾਈਡ ਗਰੁੱਪ (ਮਹਿੰਦਰਾ ਏਜੰਸੀ) ਨੇ ਮਿਸ਼ਨ ਚੜ੍ਹਦੀ ਕਲ੍ਹਾ ਮੁਹਿੰਮ ਤਹਿਤ 5 ਲੱਖ ਰੁਪਏ, ਬਲ ਕਲਾਂ ਐਸੋਸੀਏਸ਼ਨ ਨੇ 4 ਲੱਖ ਰੁਪਏ ਅਤੇ ਫੋਕਲ ਪੁਆਇੰਟ ਵੈਲਫੇਅਰ ਸੁਸਾਇਟੀ ਨੇ 3 ਲੱਖ ਰੁਪਏ ਦਾ ਚੈਕ ਭੇਟ ਕੀਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ਇਨਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਦੀ ਹਰੇਕ ਸੰਸਥਾ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਤੋਂ ਵੀ ਲੋਕ ਮਿਸ਼ਨ ਚੜ੍ਹਦੀਕਲਾ ਮੁਹਿੰਮ ਤਹਿਤ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆ ਰਹੇ ਹਨ।
ਇਸ ਮੌਕੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ, ਮੇਅਰ ਨਗਰ ਨਿਗਮ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਐਸ.ਡੀ.ਐਮ. ਸ: ਗੁਰਸਿਮਰਨ ਸਿੰਘ, ਵਰਲਡ ਵਾਈਡ ਗਰੁੱਪ ਦੇ ਸ: ਇੰਦਰਪ੍ਰੀਤ ਸਿੰਘ, ਬਲ ਕਲਾਂ ਅਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੰਦੀਪ ਖੋਸਲਾ, ਸ੍ਰੀ ਰਾਜਨ ਮਹਿਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਕੈਪਸ਼ਨ:- ਮਿਸ਼ਨ ਚੜ੍ਹਦੀਕਲਾ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੂੰ ਚੈਕ ਭੇਟ ਕਰਦੇ ਹੋਏ ਸ੍ਰੀ ਰਾਜਨ ਮਹਿਰਾ ਤੇ ਸੰਦੀਪ ਖੋਸਲਾ।
====–