Flash News
ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ- ਡਿਪਟੀ ਕਮਿਸ਼ਨਰ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ-
PM ਮੋਦੀ ਨੇ ਜਲੰਧਰ ਕੈਂਟ ਤੋਂ ਸੰਤ ਰਵਿਦਾਸ ਐਕਸਪ੍ਰੈਸ ਟ੍ਰੇਨ ਨੂੰ ਦਿਖਾਈ ਹਰੀ ਝੰਡੀ-
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ-
18 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ- ਕੁਲਦੀਪ ਸਿੰਘ ਧਾਲੀਵਾਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ‘ਚ ਗਿਆਨ, ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ- ਰਾਜਪਾਲ ਗੁਲਾਬ ਚੰਦ ਕਟਾਰੀਆ

ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਖ਼ਬਰ ਸ਼ੇਅਰ ਕਰੋ
051171
Total views : 167841

ਛੇ ਮਹੀਨਿਆਂ ਦੇ ਅੰਦਰ ਅੰਦਰ ਬਣ ਕੇ ਤਿਆਰ ਹੋਣਗੀਆਂ ਇਹ ਲਿੰਕ ਸੜਕਾਂ- ਹਰਭਜਨ ਸਿੰਘ ਈ.ਟੀ.ੳ 

ਅੰਮ੍ਰਿਤਸਰ , 5 ਅਕਤੂਬਰ-(ਡਾ. ਮਨਜੀਤ ਸਿੰਘ)- ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਕੁਹਾਟਵਿੰਡ ਹਿੰਦੂਆਂ, ਨੰਗਲੀ , ਮਹਿਤਾ, ਖੱਬੇ ਰਾਜਪੂਤਾਂ ਵਿਖੇ ਕਰੀਬ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ। ਇੰਨਾਂ ਸੜਕਾਂ ਦੀ ਲੰਬਾਈ ਲਗਪਗ 20.45 ਕਿਲੋਮੀਟਰ ਹੈ ਅਤੇ ਲੱਗਪਗ 3 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੀਆਂ।
ਇਸ ਮੌਕੇ ਪਿੰਡਾਂ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਨਾਮ ਤੇ ਵੋਟਾਂ ਮੰਗਾਂਗੇ। ਉਨਾਂ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਤੋ ਵੱਧ ਗਰਾਟਾਂ ਦਿੱਤੀਆਂ ਗਈਆਂ ਹਨ।
ਉੱਨਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ , ਜਿਸ ਵਿੱਚ ਉਹਨਾਂ ਦੀ ਜਰੂਰਤ ਅਨੁਸਾਰ ਲੋੜਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਹਲਕੇ ਦੀਆਂ ਬਹੁਤੀਆਂ ਸੜਕਾਂ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਬਾਕੀ ਸੜਕਾਂ ਵੀ ਨਵੀਆਂ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਨਾਂ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਇਹਨਾਂ ਕੰਮਾਂ ਦੇ ਆਧਾਰ ਉੱਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਵੱਡੀ ਫਰਕ ਨਾਲ ਮੁੜ ਜਿੱਤ ਪ੍ਰਾਪਤ ਕਰਾਂਗੇ।

ਕੈਪਸਨ
ਜੰਡਿਆਲਾ ਗੁਰੂ ਹਲਕੇ ਵਿਚ ਵੱਖ-ਵੱਖ ਸੜਕਾਂ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।