Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ-

ਖ਼ਬਰ ਸ਼ੇਅਰ ਕਰੋ
051987
Total views : 168938

ਅੰਮ੍ਰਿਤਸਰ, 6 ਅਕਤੂਬਰ-(ਡਾ. ਮਨਜੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ। ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਦਾ ਅਤੁਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਐਸ:ਐਸ:ਪੀ ਦਿਹਾਤੀ ਸ੍ਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਸ੍ਰੀਮਤੀ ਅਮਨਦੀਪ ਕੌਰ, ਐਸ:ਡੀ:ਐਮ ਸ੍ ਗੁਰਸਿਮਰਨ ਸਿੰਘ, ਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸਨਰ ਨਗਰ ਨਿਗਮ ਸ੍ਰੀ ਸੁਰਿੰਦਰ ਕੁਮਾਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਜੈ ਇੰਦਰ ਸਿੰਘ, ਜਿਲ੍ਹਾ ਮਾਲ ਅਫਸਰ ਸ੍ਰ ਨਵਕੀਰਤ ਸਿੰਘ ਰੰਧਾਵਾ, ਸੁਪਰਡੰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਅਸਨੀਲ ਕੁਮਾਰ, ਸ੍ਰ ਹਰਪਾਲ ਸਿੰਘ, ਜਿਲ੍ਹਾ ਨਾਜਰ ਸ੍ਰ ਸੁਖਵਿੰਦਰ ਸਿੰਘ ਨੇ ਮੱਥਾ ਟੇਕਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਕੀਰਤਨ ਸਰਵਣ ਕੀਤਾ ।
——-
ਵੱਖ ਵੱਖ ਤਸਵੀਰਾਂ