




Total views : 162111






Total views : 162111ਭਾਰਤੀ ਚੋਣ ਕਮਿਸਨ ਵੱਲੋਂ ਵੋਟਰ ਸਰਵਿਸ ਤੇ ਨਵੇਂ ਮਡਿਊਲ “ਬੁੱਕ ਏ ਕਾਲ ਵਿਦ ਬੀ.ਐਲ.ਓ.” ਦੀ ਕੀਤੀ ਸੁਰੂਆਤ
ਅੰਮ੍ਰਿਤਸਰ, 7 ਅਕਤੂਬਰ-(ਡਾ. ਮਨਜੀਤ ਸਿੰਘ)-ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸਨ ਵੱਲੋਂ ਵੋਟਰ ਸਰਵਿਸ ਪੋਰਟਲ ਤੇ ਨਵੇਂ ਮਡਿਊਲ “ਬੁੱਕ ਏ ਕਾਲ ਵਿਦ ਬੀ.ਐਲ.ਓ.” ਦੀ ਸੁਰੂਆਤ ਕੀਤੀ ਹੈ। ਉਨ੍ਹਾ ਦੱਸਿਆ ਕਿ ਇਸ ਰਾਹੀਂ ਆਮ ਨਾਗਰਿਕ /ਵੋਟਰ, ਵੋਟਰ ਸੂਚੀ ਸਬੰਧੀ ਆਪਣੇ ਮਸਲਿਆਂ ਦਾ ਹੱਲ ਬੂਥ ਲੈਵਲ ਅਫਸਰ ਪਾਸੋਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਦੋਂ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ਤੇ “ਬੁੱਕ ਏ ਕਾਲ ਵਿਦ ਬੀ.ਐਲ.ਓ.” ਆਪਸਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀ.ਐਲ.ਓ. ਅਤੇ ਪ੍ਰਾਰਥੀ ਦੋਵਾਂ ਨੂੰ ਇੱਕ ਟੈਕਸਟ ਮੈਸੇਜ ਰਸੀਵ ਹੋਵੇਗਾ, ਜਿਸ ਉਪਰੰਤ ਬੀ.ਐਲ.ਓ. ਪ੍ਰਾਰਥੀ ਨੂੰ ਫੋਨ ਕਰਕੇ ਉਸ ਦੀਆਂ ਸਮੱਸਿਆਵਾਂ ਦਾ ਹੱਲ ਕਰੇਗਾ। ਇਸ ਤੋਂ ਬਾਅਦ ਬੀ.ਐਲ.ਓ. ਐਪ ਤੇ ਕਾਲ ਰਿਕੂਐਸਟ ਆਪਸਨ ਵਿੱਚ ਜਾ ਕੇ ਕਾਨਟੈਕਟਿਡ ਬਟਨ ਤੇ ਕਲਿੱਕ ਕਰਕੇ ਸਟੇਟਸ ਅੱਪਡੇਟ ਕਰੇਗਾ। ਜੇਕਰ ਪ੍ਰਾਰਥੀ ਨੇ ਕਾਲ ਰਸੀਵ ਨਹੀਂ ਕੀਤੀ ਤਾਂ ਉਹ ਅਨਅਵੇਲਏਵਲ ਬਟਨ ਤੇ ਕਲਿੱਕ ਕਰੇਗਾ।
ਉਨ੍ਹਾਂ ਦੱਸਿਆ ਕਿ ਬੀ.ਐਲ.ਓ. ਵੱਲੋਂ ਰਿਸਪਾਂਸ ਕਰਨ ਮਗਰੋਂ ਈ.ਸੀ.ਆਈ. ਨੈਟ ਤੇ ਰਿਪੋਰਟ ਅੱਪਡੇਟ ਹੋ ਜਾਵੇਗੀ ਅਤੇ ਉਸ ਦਾ ਇੱਕ ਮੈਸੇਜ ਸਬੰਧਤ ਪ੍ਰਾਰਥੀ ਨੂੰ ਵੀ ਜਾਵੇਗਾ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਭਾਰਤ ਚੋਣ ਕਮਿਸਨ ਵੱਲੋਂ ਜਾਰੀ ਸੋਸਲ ਮੀਡੀਆ ਪਲੇਟਫਾਰਮਾਂ ਨੂੰ ਫਾਲੋ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਚੋਣ ਕਮਿਸਨ ਵੱਲੋਂ ਜਾਰੀ ਹਦਾਇਤਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।
ਕੈਪਸ਼ਨ : ਫਾਈਲ ਫੋਟੋ ਸ੍ਰੀਮਤੀ ਸਾਕਸ਼ੀ ਸਾਹਨੀ
==–







