Flash News

ਭਗਵਾਨ ਸ੍ਰੀ ਵਾਲਮੀਕਿ ਜੀ ਨੇ ਚੰਗੇ ਕਰਮ ਕਰਨ ਦੀ ਦੁਨਿਆਂ ਨੂੰ ਦਿੱਤੀ ਸਿੱਖਿਆ- ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
048260
Total views : 162108

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਅਸੀਂ ਜੀਵਨ ਨੂੰ ਬਣਾ ਸਕਦੇ ਹਾਂ ਖੁਸ਼ਹਾਲ-ਕੈਬਨਿਟ ਮੰਤਰੀ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ
-ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ
ਅੰਮ੍ਰਿਤਸਰ, 7 ਅਕਤੂਬਰ-(ਡਾ. ਮਨਜੀਤ ਸਿੰਘ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਰਾਹੀਂ ਦੁਨੀਆਂ ਨੂੰ ਚੰਗੇ ਕਰਮ ਕਰਨ ਦੀ ਸਿੱਖਿਆ ਦਿੱਤੀ ਸੀ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨਾਂ ਦੁਆਰਾ ਦਰਸਾਏ ਗਏ ਰਸਤੇ ਤੇ ਚੱਲੀਏ ਤਾਂ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ।
ਅੱਜ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਨਤਮਸਤਕ ਹੋਏ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ। ਉਨਾਂ ਕਿਹਾ ਕਿ ਅੱਜ ਸਾਡੇ ਸਮਾਜ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿੱਖਿਅਤ ਕਰੀਏ। ਉਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਹਾਸਿਲ ਕਰਕੇ ਹੀ ਸਾਨੂੰ ਸੰਵਿਧਾਨ ਦਿੱਤਾ ਹੈ, ਜਿਸ ਤੇ ਚਲਦੇ ਹੋਏ ਅਸੀਂ ਆਪਣਾ ਅਤੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਾਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਨੀਆਂ ਨੂੰ ਕਸ਼ਟ ਵਿੱਚੋਂ ਕੱਢਿਆ ਅਤੇ ਚੰਗੇ ਰਸਤੇ ’ਤੇ ਪਾਇਆ।
ਸ: ਹਰਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਨਾ ਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਭਗਵਾਨ ਵਾਲਮੀਕਿ ਸ਼ਰਾਈਨ ਟਰਸੱਟ ਵਲੋਂ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸ: ਜਸਬੀਰ ਸਿੰਘ ਸੰਧੂ, ਵਿਧਾਇਕ ਸ: ਦਲਬੀਰ ਸਿੰਘ ਟੌਂਗ, ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ: ਕਰਮਜੀਤ ਸਿੰਘ ਰਿੰਟੂ, ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ, ਡਾਇਰੈਕਟ ਐਸ.ਸੀ. ਵੈਲਫੇਅਰ ਸ੍ਰੀ ਰਵਿੰਦਰ ਹੰਸ ਨੇ ਵੀ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਸਮੂਹ ਮਹਿਮਾਨਾਂ ਨੂੰ ਵੀ ਮੰਦਰ ਟਰਸੱਟ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ , ਐਸ.ਡੀ.ਐਮ. ਲੋਪੋਕੇ ਸ੍ਰੀ ਸੰਜੀਵ ਸ਼ਰਮਾ, ਸ੍ਰੀ ਸਤਪਾਲ ਸੋਖੀ, ਡਾ. ਇੰਦਰਪਾਲ ਸਿੰਘ, ਸ: ਮੁਖਵਿੰਦਰ ਸਿੰਘ ਵਿਰਦੀ, ਸ: ਹਸਨਪ੍ਰੀਤ ਸਿੰਘ ਸਿਆਲਕਾ, ਸ੍ਰੀ ਪੱਲਵ ਸ੍ਰੇਸ਼ਠਾ, ਜਨਰਲ ਮੈਨੇਜਰ ਸ੍ਰੀ ਵਾਲਮੀਕਿ ਤੀਰਥ ਸਥਲ ਸ: ਸੁਖਮਨਦੀਪ ਸਿੰਘ , ਸ: ਸਤਿੰਦਰ ਸਿੰਘ, ਕੈਬਨਿਟ ਸ: ਈ.ਟੀ.ਓ. ਦੇ ਮਾਤਾ ਜੀ ਸੁਰਿੰਦਰ ਕੌਰ, ਸ: ਸਤਨਾਮ ਸਿੰਘ ਮਠਾਰੂ ਹਰਪ੍ਰੀਤ ਸਿੰਘ ਬੇਦੀ, ਤਰਸੇਮ ਕਲਿਅਣ, ਯੂਥ ਆਗੂ ਸ: ਰੇਸ਼ਮ ਸ਼ਿਘ ਵੜੈਚ, ਸੁਖਦੀਪ ਸਿੰਘ ਛੀਨਾ, ਡਾ. ਭਗਵੰਤ ਸਿੰਘ, ਗੁਰਸ਼ਰਨ ਸ਼ਿਘ ਨੀਟਾ, ਮੈਡਮ ਰਵਲੀਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਕੈਪਸ਼ਨ :
ਪੰਜਾਬ ਦੇ ਲੋਕ ਨਿਰਮਾਣ ਸ: ਹਰਭਜਨ ਸਿੰਘ ਈ.ਟੀ.ਓ. ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਨਤਮਸਤਕ ਹੁੰਦੇ ਹੋਏ।
ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੂੰ ਸਨਮਾਨਿਤ ਕਰਦੇ ਹੋਏ।
ਹੋਰ ਵੱਖ-ਵੱਖ ਤਸਵੀਰਾਂ
===-