




Total views : 162102






Total views : 162102ਜੰਡਿਆਲਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕਮੀ-
ਅੰਮ੍ਰਿਤਸਰ, 13 ਅਕਤੂਬਰ-(ਡਾ. ਮਨਜੀਤ ਸਿੰਘ)- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਆਪਣੇ ਹਲਕੇ ਵਿੱਚ ਇਕ ਕਰੋੜ 69 ਲੱਖ ਰੁਪੲ ਤੋਂ ਵੱਧ ਦੀਆਂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ। ਅੱਜ ਜਿੰਨਾ ਸੜਕਾਂ ਦੀ ਸ਼ੁਰੂਆਤ ਕੀਤੀ ਗਈ ਉਹਨਾਂ ਵਿੱਚ ਗਗੜਭਾਣਾ ਤੋਂ ਵਡਾਲਾ ਕਲਾਂ ਰੋਡ, ਪਲਾਹ ਤੋਂ ਵਡਾਲਾ ਕਲਾਂ, ਬੁੱਟਰ ਸਿਵਿਆਂ ਤੋਂ ਸ਼ਾਹਪੁਰ ਰੋਡ, ਧਰਦਿਓ ਤੋਂ ਗੁਰਦੁਆਰਾ ਵਿਛੋਆ ਸਾਹਿਬ ਸੜਕ ਸ਼ਾਮਿਲ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਕੁਲ ਲੰਬਾਈ 11.66 ਕਿਲੋਮੀਟਰ ਹੈ। ਸ੍ਰ ਈ:ਟੀ:ਓ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੜਕਾਂ ਦੇ ਟੈਂਡਰ ਠੇਕੇਦਾਰ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਸ ਕੰਮ ਨੂੰ 6ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਹ ਸੜਕਾਂ ਮੰਡੀ ਬੋਰਡ ਫੰਡ ਸਕੀਮ ਤਹਿਤ ਬਣਾਈਆਂ ਜਾਣਗੀਆਂ ਅਤੇ ਇਨਾਂ ਸੜਕਾਂ ਦੀ ਖਾਸ ਮੁਰੰਮਤ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੜਕਾਂ ਉਚ ਕੁਆਲਿਟੀ ਦੀਆਂ ਅਤੇ ਬਹੁਤ ਹੀ ਥੋੜੇ ਸਮੇਂ ਵਿੱਚ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਦੀਆਂ ਸਾਰੀਆਂ ਸੜਕਾਂ ਅਪਗ੍ਰੇਡ ਕੀਤੀਆਂ ਜਾਣ। ਉਹਨਾਂ ਕਿਹਾ ਕਿ ਅੱਜ ਦਾ ਜਮਾਨਾ ਆਵਾਜਾਈ ਦਾ ਯੁੱਗ ਹੈ ਅਤੇ ਹਰੇਕ ਆਦਮੀ ਨੇ ਆਪਣੇ ਕਾਰੋਬਾਰ ਅਤੇ ਨੌਕਰੀ ਲਈ ਸੜਕਾਂ ਉੱਤੇ ਗੁਜਰਨਾ ਹੈ, ਸੋ ਵਾਹਨਾਂ ਦੀ ਸੰਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ।
ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਬਣ ਰਹੇ ਪ੍ਰੋਜੈਕਟਾਂ ਦੀ ਬਰਾਬਰ ਜਾਂਚ ਕਰਦੇ ਰਹਿਣ, ਤਾਂ ਜੋ ਕੰਮ ਦੀ ਕੁਆਲਿਟੀ ਬਰਕਰਾਰ ਰਹੇ । ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਭਾਗ ਵੱਲੋਂ ਇਕੱਲੇ ਜੰਡਿਆਲਾ ਹਲਕੇ ਵਿੱਚ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਸੜਕਾਂ ਦੀ ਅਪਗ੍ਰੇਡੇਸ਼ਨ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਮੁੱਖ ਵਿਸ਼ਾ ਸਕੂਲ ਅਤੇ ਸਿੱਖਿਆ ਦੇ ਨਾਲ ਨਾਲ ਰਾਜ ਵਿੱਚ ਮੁਢਲੇ ਢਾਂਚੇ ਦਾ ਵਿਕਾਸ ਕਰਨਾ ਹੈ, ਤਾਂ ਜੋ ਰਾਜ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਹੋ ਸਕੇ। ਉਹਨਾਂ ਰਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ, ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਅਤੇ ਆਰਥਿਕ ਖੁਸ਼ਹਾਲੀ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਕੈਪਸ਼ਨ
ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।







