Flash News

ਸਫਾਈ, ਸੜਕ ਰੱਖ ਰਖਾਵ ਅਤੇ ਜਨਤਕ ਢਾਂਚਾ ਸਥਿਤੀ ਦੀ ਸਮੀਖਿਆ-ਡਿਪਟੀ ਕਮਿਸ਼ਨਰ ਵੱਲੋਂ ਸਖਤ ਨਿਰਦੇਸ਼

ਖ਼ਬਰ ਸ਼ੇਅਰ ਕਰੋ
048270
Total views : 162129

ਕਿਹਾ ਕਿ ਖਾਲੀ ਪਏ ਪਲਾਟਾਂ ਵਿਚੋਂ ਮਾਲਕ ਕੂੜਾ ਕਰਕਟ ਅਤੇ ਗੰਦੇ ਪਾਣੀ ਦੀ ਤੁਰੰਤ ਕਰਵਾੳਣ ਸਫਾਈ-
ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਣਾਇਆ ਜਾਵੇ ਯਕੀਨੀ-
ਅੰਮ੍ਰਿਤਸਰ, 16 ਅਕਤੂਬਰ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਅੱਜ ਨਿਗਮ ਅਧਿਕਾਰੀਆਂ, ਐਕਸੀਅਨ ਲੋਕ ਨਿਰਮਾਣ ਵਿਭਾਗ, ਮੈਨੈਜਰ ਮਾਰਕਫੈਡ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਸ਼ਹਿਰ ਦੀ ਸਫਾਈ ਪ੍ਰਬੰਧਨਾ, ਸੜਕਾਂ ਦੀ ਸੰਭਾਲ ਅਤੇ ਸਰਕਾਰੀ ਏਜੰਸੀਆਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਕੂੜਾ ਉਠਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਖਾਲੀ ਪਲਾਟਾਂ ‘ਤੇ ਮੌਜੂਦ ਕੂੜੇ ਦੇ ਢੇਰਾਂ ਬਾਰੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਦੇ ਮਾਲਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਤਾਂ ਜੋ ਪਲਾਟਾਂ ਦੀ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਜਿੰਨਾਂ ਪਲਾਟਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਦੇ ਮਾਲਕਾਂ ਨੂੰ ਨੋਟਿਸ ਵੀ ਜਾਰੀ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੱਡੇ ਹੋਟਲ, ਬੈਂਕਿਊਟ ਹਾਲ, ਵਾਪਰਕ ਅਦਾਰਿਆਂ ਤੇ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਇਹ ਕਿਸੇ ਕਿਸਮ ਦੀ ਗੰਦਗੀ ਨਾ ਫੈਲਾ ਸਕਣ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਦੱਸਿਆ ਕਿ ਮਾਰਕਫੈਡ ਵਰਗੀਆਂ ਸਰਕਾਰੀ ਏਜੰਸੀਆਂ ਨੂੰ ਸ਼ਹਿਰ ਦੇ ਚੌਕਾਂ ਦੀ ਨਿਯਮਤ ਸੰਭਾਲ ਲਈ ਉਨ੍ਹਾਂ ਨੂੰ ਗੋਦ ਲੈਣ ਦੀ ਯੋਜਨਾ ਤਹਿਤ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਇਹ ਚੌਂਕਾਂ ਦੀ ਸਾਫ ਸਫਾਈ ਅਤੇ ਸਜਾਵਟ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਤੇ ਪਏ ਟੋਇਆਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵੱਲ ਵਿਸੇਸ਼ ਧਿਆਨ ਦੇਣ ਅਤੇ ਖਾਸ ਕਰਕੇ ਹਨੇਰੇ ਵਾਲੇ ਸਥਾਨਾਂ ਹਸਪਤਾਲਾਂ ਦੇ ਨੇੜੇ ਪਹਿਲ ਦੇ ਅਧਾਰ ਤੇ ਸਟਰੀਟ ਲਾਈਟਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਪਰੋਕਤ ਸਾਰੀ ਕਰਵਾਈ ਦੀ ਸਮੀਖਿਆ 14 ਦਿਨਾਂ ਬਾਅਦ ਫਿਰ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਅਗਲੀ ਮੀਟਿੰਗ ਵਿੱਚ ਵਿਸਤ੍ਰਿਤ ਕਾਰਵਾਈ ਰਿਪੋਰਟ ਲੈ ਕੇ ਜਰੂਰ ਪੇਸ਼ ਹੋਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਨਗਰ ਨਿਗਮ ਜਾਇੰਟ ਕਮਿਸ਼ਨਰ ਸ੍ਰ ਜੈ ਇੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰ ਸੁਖਦੇਵ ਸਿੰਘ ਤੋਂ ਇਲਾਵਾ ਮਾਰਕਫੈਡ ਅਤੇ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
—–
ਕੈਪਸ਼ਨ
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਸ਼ਹਿਰ ਦੀ ਸਫਾਈ ਦੇ ਸਬੰਧ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।