Flash News
ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ- ਡਿਪਟੀ ਕਮਿਸ਼ਨਰ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ-
PM ਮੋਦੀ ਨੇ ਜਲੰਧਰ ਕੈਂਟ ਤੋਂ ਸੰਤ ਰਵਿਦਾਸ ਐਕਸਪ੍ਰੈਸ ਟ੍ਰੇਨ ਨੂੰ ਦਿਖਾਈ ਹਰੀ ਝੰਡੀ-
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ-
18 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ- ਕੁਲਦੀਪ ਸਿੰਘ ਧਾਲੀਵਾਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ‘ਚ ਗਿਆਨ, ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ- ਰਾਜਪਾਲ ਗੁਲਾਬ ਚੰਦ ਕਟਾਰੀਆ

ਦੋ ਹਫਤੇ ਦੀ ਡੇਅਰੀ ਸਿਖਲਾਈ ਦੀ ਕੌਂਸਲਿੰਗ 21ਅਕਤੂਬਰ ਨੂੰ-

ਖ਼ਬਰ ਸ਼ੇਅਰ ਕਰੋ
051169
Total views : 167836

ਅੰਮ੍ਰਿਤਸਰ, 17 ਅਕਤੂਬਰ-(ਡਾ. ਮਨਜੀਤ ਸਿੰਘ)- ਡੀ.ਡੀ 5 ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ.ਬੀਨੈਫਿਸ਼ਰੀਜ ਅਧੀਨ ਲਾਭਪਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕਰਵਾਉਣ (ਸਾਲ 2025-26) ਦੀ ਕੌਂਸਲਿੰਗ 21-10-2025 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਕੀਤੀ ਜਾਣੀ ਹੈ।
ਕੈਬਨਿਟ ਮੰਤਰੀ ਖੇਤੀਬਾੜੀ ਮੰਤਰੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੰਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਵਰਿਆਮ ਸਿੰਘ, ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਡੀ.ਡੀ 5 ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ.ਬੀਨੈਫਿਸ਼ਰੀਜ ਅਧੀਨ ਲਾਭਪਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕੋਰਸ 27-10-2025 ਤੋਂ 07-11-2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ ਜਿਸ ਵਿਚ ਅਨੁਸੂਚਿਤ ਜਾਂਤੀ ਨਾਲ ਸਬੰਧਤ ਸਿਖਿਆਰਥੀਆਂ ਦੀ ਫੀਸ ਮੁਆਫ ਅਤੇ 3500 ਰੁਪਏ ਦਾ ਵਜੀਫਾ ਉਨ੍ਹਾਂ ਦੇ ਖਾਤੇਆਂ ਦੇ ਵਿਚ ਟ੍ਰਾਂਸਫਰ ਕੀਤਾ ਜਾਣਾ ਹੈ । ਉਨਾਂ ਦੱਸਿਆ ਕਿ ਇਸ ਸਿਖਲਾਈ ਸਬੰਧੀ ਕੌਂਸਲਿੰਗ 21-10-2025 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਅਤੇ ਸੰਤੂਲਿਤ ਪਸ਼ੂ ਖੁਰਾਕ ਸਬੰਧੀ, ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲਾ ਅੰਮ੍ਰਿਤਸਰ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 21-10-2025 ਨੂੰ ਲਾਭਪਾਤਰੀਆਂ ਨੂੰ 2 ਹਫਤੇ (10 ਕੰਮ ਕਾਜੀ ਦਿੰਨ) ਦੀ ਸਿਖਲਾਈ ਦੇਣ ਲਈ ਹੇਠ ਲਿਖੇ ਨੁਕਤਿਆਂ ਨੂੰ ਧਿਆਨ ਵਿਚ ਰੱਖਣਾ ਲਾਜਮੀ ਹੈ:
ਸਿਖਿਆਰਥੀ ਦੀ ਯੋਗਤਾ
ਓ) ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ।
ਅ) ਉਹ ਘੱਟੋ ਘੱਟ ਪੰਜਵੀਂ ਪਾਸ, ਉਮਰ 18 ਤੋਂ 55 ਸਾਲ ਮਰਦ ਅਤੇ ਵਿਆਹੀਆਂ ਔਰਤਾਂ ਲਈ ਹੈ, ਅਨੁਸੂਚਿਤ ਜਾਤੀ ਸਰਟੀਫਇਕੇਟ (ਡਿਜੀਟਲ) ਬੈਂਕ ਵਿਚ ਵੈਲਿਡ ਖਾਤਾ ਹੌਣਾ ਜਰੂਰੀ ਹੈ।
==-