ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 263868 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ –ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
048296
Total views : 162181

ਝੋਨੇ ਦੀ ਕਿਸਾਨਾਂ ਨੂੰ ਅਦਾਇਗੀ ਅਤੇ ਲਿਫਟਿੰਗ ਚਲ ਰਹੀ ਹੈ ਨਾਲੋ ਨਾਲ
ਅੰਮ੍ਰਿਤਸਰ, 27 ਅਕਤੂਬਰ-(ਡਾ. ਮਨਜੀਤ ਸਿੰਘ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਜਾਰੀ ਹੈ ਅਤੇ ਹੁਣ ਤੱਕ 263868 ਮੀਟਰਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਏਜੰਸੀਆਂ ਜਿਨ੍ਹਾਂ ਵਿੱਚ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਵੇਅਰ ਹਾਊਸ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਸ਼ਾਮਲ ਹਨ ਨੇ ਕਰ ਲਈ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ।
ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਦਾ ਸ਼ਾਮਣਾ ਨਾ ਕਰਨਾ ਪਵੇ, ਇਸ ਲਈ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਜਾਰੀ ਰੱਖਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੈਅ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੱਲੋਂ ਪੈਦਾ ਕੀਤਾ ਗਿਆ ਇੱਕ ਇੱਕ ਦਾਣਾ ਖਰੀਦੇਗੀ ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਬਲਕਿ ਫਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਸ: ਅਮਨਜੀਤ ਸਿੰਘ ਨੇ ਦੱਸਿਆ ਕਿ 48 ਘੰਟੇ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਗਈ ਹੈ ਅਤੇ ਹੁਣ ਤੱਕ 48 ਘੰਟਿਆਂ ਦੇ ਅੰਦਰ ਅੰਦਰ ਕਰੀਬ 98 ਫੀਸਦੀ ਕਿਸਾਨਾਂ ਨੂੰ ਝੋਨੇ ਦੀ ਅਦਾੲਗੀ ਹੋ ਚੁੱਕੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।