




Total views : 160051






Total views : 160051ਕਬੱਡੀ ਤੇ ਕੁਸ਼ਤੀ ਮੁਕਾਬਲੇ ਵੀ ਕਰਵਾਏ-
ਅੰਮ੍ਰਿਤਸਰ, 27 ਅਕਤੂਬਰ-(ਡਾ. ਮਨਜੀਤ ਸਿੰਘ)-ਗੁਰੂਦੁਆਰਾ ਝੰਗੀ ਸਾਹਿਬ (ਨੇੜੇ ਜੰਡਿਆਲਾ ਗੁਰੂ) ਵਿਖੇ ਸਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਅੰਗਰੇਜ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਮਹੰਤ ਰਾਮਿੰਦਰ ਦਾਸ ਜੀ ਹੁਸ਼ਿਆਰਪੁਰ ਵਾਲੇ ਅਤੇ ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਜੰਡਿਆਲਾ ਗੁਰੂ, ਕਰਮਜੀਤ ਸਿੰਘ ਅਮਰੀਕਾ ਵਾਲੇ, ਗੋਪਾਲ ਸਿੰਘ ਜਾਣੀਆਂ, ਰਤਨ ਸਿੰਘ ਪੱਖੋਕੇ ਸੇਵਾ ਮੁਕਤ ਡੀ.ਐਸ.ਪੀ, ਜਸਜੀਤ ਸਿੰਘ ਢਿਲੋਂ, ਰੁਪਿੰਦਰ ਸਿੰਘ ਰੂਬੀ ਨਿੱਝਰ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਅਮਰੀਕ ਸਿੰਘ, ਜਵਾਹਰ ਲਾਲ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ। ਇਸ ਮੌਕੇ ਕਬੱਡੀ ਤੇ ਕੁਸ਼ਤੀ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
———–







