Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ- ਅਨੂਪ ਸੈਣੀ

ਖ਼ਬਰ ਸ਼ੇਅਰ ਕਰੋ
051986
Total views : 168937

ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 9501200200 ਉੱਤੇ ਕਰੋ-
ਅੰਮ੍ਰਿਤਸਰ, 30 ਅਕਤੂਬਰ- ਐਸ.ਐਸ.ਪੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਸ: ਲਖਵੀਰ ਸਿੰਘ ਦੀਆਂ ਹਦਾਇਤਾਂ ਉੱਤੇ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਉਂਦੇ ਡੀ.ਐਸ.ਪੀ. ਸ੍ਰੀ ਅਨੂਪ ਸੈਣੀ ਨੇ ਅੰਮ੍ਰਿਤਸਰ ਇੰਜੀਨਿਅਰਿੰਗ ਕਾਲਜ ਮਾਨਾਂਵਾਲਾ, ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਅਤੇ ਪੁਲਸ ਲਾਈਨ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਂਦਿਆਂ ਸੱਦਾ ਦਿੱਤਾ ਕਿ ਭ੍ਰਿਸ਼ਟਾਚਾਰ ਸਬੰਧੀ ਕੋਈ ਵੀ ਸ਼ਿਕਾਇਤ ਟੋਲ ਫਰੀ ਨੰਬਰ 9501200200 ਉੱਤੇ ਕਰੋ ਅਤੇ ਅਸੀਂ ਉਸ ਉੱਤੇ ਕਾਰਵਾਈ ਕਰਦੇ ਹੋਏ ਤੁਹਾਨੂੰ ਨਿਆਂ ਦਿਵਾਵਾਂਗੇ। ਉਨਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਭ੍ਰਿਸਟਾਚਾਰ ਦੇਸ ਦੀ ਆਰਥਿਕ, ਰਾਜਨੀਤਕ ਅਤੇ ਸਮਾਜਿਕ ਤਰੱਕੀ ਵਿੱਚ ਇੱਕ ਵੱਡੀ ਰੁਕਾਵਟ ਹੈ ਅਤੇ ਇਸ ਦੇ ਖਾਤਮੇ ਲਈ ਸਰਕਾਰ, ਨਾਗਰਿਕਾਂ ਅਤੇ ਨਿੱਜੀ ਖੇਤਰ ਵਰਗੇ ਸਾਰੇ ਹਿੱਸੇਦਾਰਾ ਨੂੰ ਮਿਲਕੇ ਕੰਮ ਕਰਨ ਦੀ ਲੋੜ ਹੈ ।
ਉਨਾਂ ਕਿਹਾ ਕਿ ਸਾਰੇ ਕਰਮਚਾਰੀ ਨੈਤਿਕ ਕਦਰਾਂ ਕੀਮਤਾ ਨੂੰ ਅਪਨਾਉਣ ਅਤੇ ਸਾਡੇ ਸਾਰੇ ਕਰਮਚਾਰੀ ਕੰਮ ਨਾਲ ਸੰਬੰਧਿਤ ਕਾਨੂੰਨਾਂ, ਨਿਯਮਾਂ ਪ੍ਰਤੀ ਜਾਣੂ ਹੋਣ ਅਤੇ ਹੋਰਨਾਂ ਨੂੰ ਵੀ ਜਾਣੂੰ ਕਰਵਾਉਣ ਤਾਂ ਜੋ ਉਹ ਆਪਣੇ ਫਰਜਾਂ ਨੂੰ ਇਮਾਨਦਾਰੀ ਨਾਲ ਨਿਭਾ ਸਕਣ । ਉਨਾਂ ਪੰਜਾਬ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਵਿਜਲੈਂਸ ਬਿਊਰੋ ਦਾ ਸਹਿਯੋਗ ਦੇਣ ਅਤੇ ਇਸ ਲਈ ਸਾਡੇ ਟੋਲ ਫਰੀ ਨੰਬਰ 9501200200 ਉੱਤੇ ਫੋਨ ਕਰਕੇ ਕਿਸੇ ਵੀ ਭ੍ਰਿਸ਼ਟਾਚਾਰ ਸਬੰਧੀ ਮੁੱਦੇ ਦੀ ਸ਼ਿਕਾਇਤ ਦਰਜ ਕਰਵਾਉਣ। ਉਨਾਂ ਦੱਸਿਆ ਕਿ ਅਸੀਂ ਇਸ ਜਾਗਰੂਕਤਾ ਹਫ਼ਤੇ ਤਹਿਤ ਹਰੇਕ ਵਿਭਾਗ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਕਰਨ ਲਈ ਕੰਮ ਕਰ ਰਹੇ ਹਾਂ ਅਤੇ ਭਵਿੱਖ ਵਿੱਚ ਜੇਕਰ ਇਸ ਸਬੰਧੀ ਕੋਈ ਵੀ ਸ਼ਿਕਾਇਤ ਕਿਸੇ ਵੀ ਵਿਭਾਗ ਵਿੱਚ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਪਸ਼ਨ —
ਵਿਜੀਲੈਂਸ ਜਾਗਰੂਕਤਾ ਹਫਤੇ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਹੁਦੇ ਦੀ ਮਾਣ ਮਰਿਆਦਾ ਕਾਇਮ ਰੱਖਣ ਦੀ ਸਹੁੰ ਚੁਕਾਉਂਦੇ ਡੀਐਸਪੀ ਸ੍ਰੀ ਅਨੂਪ ਸੈਣੀ।
==-