




Total views : 160051






Total views : 160051ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮਾਨਾਂਵਾਲਾ ਵਿਖੇ ਵਿਸ਼ਾਲ ਕਨਵੈਨਸਨ-
ਅੰਮ੍ਰਿਤਸਰ, 2 ਨਵੰਬਰ-(ਡਾ. ਮਨਜੀਤ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਮਜਦੂਰਾਂ ਵੱਲੋਂ ਨੰਗੇ ਧੜ ਹੋ ਕੇ ਅੰਮ੍ਰਿਤਸਰ-ਜਲੰਧਰ ਹਾਈਵੇ ਤੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਨੇ ਦੱਸਿਆ ਕਿ ਅੱਜ ਜੋਨ ਬਾਬਾ ਨੌਧ ਸਿੰਘ, ਜੋਨ ਸ੍ਰੀ ਗੁਰੂ ਰਾਮਦਾਸ ਜੀ, ਜੋਨ ਟਾਂਗਰਾ, ਜੋਨ ਜੰਡਿਆਲਾ ਅਤੇ ਜੋਨ ਤਰਸਿੱਕਾ ਦੀ ਕਨਵੈਨਸ਼ਨ ਮਾਨਾਵਾਲਾ ਦੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਕੀਤੀ ਗਈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ ਅਤੇ ਰਾਜਾਂ ਦੀ ਸੂਚੀ ਤਹਿਤ ਚੱਲਣ ਵਾਲੇ ਅਦਾਰਿਆਂ ਨੂੰ ਲਗਾਤਾਰ ਤਾਕਤ ਦੇ ਕੇਂਦਰੀਕਰਨ ਦੀ ਨੀਤੀ ਤਹਿਤ ਆਪਣੇ ਹੱਥਾਂ ਵਿੱਚ ਲੈ ਰਹੀ ਹੈ, ਜਿਸਦਾ ਮੁੱਖ ਮਨਸੂਬਾ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਹੈ। ਇਸ ਨੀਤੀ ਨੂੰ ਤੇਜੀ ਨਾਲ ਅੱਗੇ ਵੱਲ ਵਧਾਉਂਦੇ ਹੋਏ ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਦੇ ਹੱਥੀਂ ਵੇਚਣ ਲਈ ਮੋਦੀ ਸਰਕਾਰ ਬਿਜਲੀ ਸੋਧ ਬਿਲ 2025 ਦਾ ਖਰੜਾ ਲਿਆ ਚੁੱਕੀ ਹੈ ਜ਼ੋ ਕਿ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਕਦਮ ਹੈ ।
ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਇਸ ਖਰੜੇ ਨੂੰ ਰੱਦ ਕਰਾਉਣ ਲਈ ਲਾਮਬੰਦੀ ਦੀ ਲੋੜ ਦੇ ਚੱਲਦਿਆਂ ਜਥੇਬੰਦੀ ਵੱਲੋਂ ਵੱਡੀਆਂ ਕਨਵੈਨਸ਼ਨਾਂ ਅਤੇ ਕਿਸਾਨ ਮਜ਼ਦੂਰ ਮੋਰਚਾ ਭਾਰਤ ਦੇ ਐਲਾਨ ਅਨੁਸਾਰ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਖਿਲਾਫ ਸੱਚ ਦੀ ਧਰਾਤਲ ਤੇ ਵਿਰੋਧ ਕਰਨ ਦੀ ਜਗ੍ਹਾ ਸਿਰਫ ਗੱਲਾਂ ਦਾ ਕੜਾਹ ਬਣਾਇਆ ਜਾ ਰਿਹਾ ਹੈ ਅਤੇ ਲਗਾਤਾਰ ਕੇਂਦਰ ਦੇ ਪੰਜਾਬ ਵਿਰੋਧੀ ਫੈਸਲੇ ਲਾਗੂ ਕੀਤੇ ਜਾ ਰਹੇ ਹਨ। ਉਹਨਾਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ ਖ਼ਿਲਾਫ਼ ਪੰਜਾਬ ਸਰਕਾਰ ਤੁਰੰਤ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਤਾੜਨਾਂ ਕਰਦੇ ਹੋਏ ਚਿੱਠੀ ਲਿਖੇ। ਉਹਨਾਂ ਕਿਹਾ ਆਉਂਦੇ ਦਿਨਾਂ ਵਿੱਚ ਇਸਦੇ ਨਾਲ ਨਾਲ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਲਈ ਮੁਆਵਜ਼ਾ ਪ੍ਰਾਪਤ ਕਰਨ, ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਦੀਆਂ ਰੈਡ ਐਂਟਰੀਆਂ, ਪਰਚਿਆਂ ਅਤੇ ਜੁਰਮਾਨਿਆਂ ਨੂੰ ਰੱਦ ਕਰਾਉਣ, ਡੀਏਪੀ ਦੇ ਸੰਕਟ ਦੇ ਹੱਲ ਲਈ ਅਤੇ ਸ਼ੰਬੂ ਖਨੌਰੀ ਮੋਰਚਿਆਂ ਤੇ ਪੰਜਾਬ ਵੱਲੋਂ ਟਰਾਲੀ ਚੋਰੀ ਸਮੇਤ ਕੀਤੇ ਨੁਕਸਾਨ ਦੀ ਭਰਪਾਈ ਕਰਾਉਣ ਲਈ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਯੂਨੀਵਰਸਿਟੀ ਦੇ ਕੰਟਰੋਲ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਦੇਸ਼ ਦੇ ਸੰਘੀ ਢਾਂਚੇ ਤੇ ਵਾਰ ਵਾਰ ਹਮਲੇ ਕਰਨੇ ਬੰਦ ਕਰੇ। ਉਹਨਾਂ ਕਿਸਾਨਾਂ ਮਜਦੂਰਾਂ ਨੂੰ ਕਿਹਾ ਕਿ ਆਉਂਦੇ ਸੰਘਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡਾਂ ਵਿੱਚ ਫੰਡ ਇਕੱਠਾ ਕਰਨ ਅਤੇ ਜਥੇਬੰਦੀ ਚੋਣ ਪ੍ਰਕਿਰਿਆ ਲਈ ਵੱਧ ਤੋਂ ਵੱਧ ਮੈਂਬਰਸ਼ਿਪ ਕਰਨ ਦੀ ਮੁਹਿੰਮ ਚਲਾਈ ਜਾਵੇ।
ਇਸ ਮੌਕੇ ਕਿਸਾਨ ਆਗੂ ਕੰਵਰਦਲੀਪ ਸਿੰਘ ਸੈਦੋਲੇਹਲ, ਜਿਲ੍ਹਾ ਆਗੂ ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਜੋਨ ਆਗੂ ਰਣਜੀਤ ਸਿੰਘ ਚਾਟੀਵਿੰਡ, ਗੁਰਭੇਜ ਸਿੰਘ ਭੀਲੋਵਾਲ ਬਲਜਿੰਦਰ ਸਿੰਘ ਸਭਰਾ, ਦਲਬੀਰ ਸਿੰਘ ਬਾਸਰਕੇ, ਕੰਵਲਜੀਤ ਸਿੰਘ ਵਨਚੜੀ, ਬਲਜੀਤ ਸਿੰਘ ਵੇਰਕਾ, ਮਨਰਾਜ ਸਿੰਘ ਵੱਲਾ, ਚਰਨਜੀਤ ਸਿੰਘ ਸਫੀਪੁਰ, ਪ੍ਰਗਟ ਸਿੰਘ ਗੁਨੋਵਾਲ, ਰੇਸ਼ਮ ਸਿੰਘ ਜੋਗਾ ਸਿੰਘ ਵਾਲਾ, ਰਣਜੀਤ ਸਿੰਘ ਰਾਣਾ, ਅਮਰਿੰਦਰ ਸਿੰਘ ਮਾਲੋਵਾਲ, ਬਲਦੇਵ ਸਿੰਘ ਭੰਗੂ, ਸੂਬੇਦਾਰ ਨਿਰੰਜਨ ਸਿੰਘ, ਬੀਬੀ ਕੁਲਵਿੰਦਰ ਕੌਰ ਕੋਟ ਖਹਿਰਾ, ਬੀਬੀ ਹਰਪ੍ਰੀਤ ਕੌਰ ਤਰਸਿੱਕਾ ਸਮੇਤ ਸੈਕੜੇ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਿਰ ਰਹੇ।







