




Total views : 160051






Total views : 160051ਅੰਮ੍ਰਿਤਸਰ 03 ਨਵੰਬਰ -(ਡਾ. ਮਨਜੀਤ ਸਿੰਘ)- ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਚਾਰ ਅਤੇ ਪੰਜ ਨਵੰਬਰ ਨੂੰ ਮਨਾਏ ਜਾ ਰਹੇ ਵਿਜੈ ਦਿਵਸ ਦੇ ਧਾਰਮਿਕ ਸਮਾਗਮ, ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਨਤਮਸਤਕ ਹੋਣਗੀਆਂ, ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀ ਗਈ ਬੇਨਤੀ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆਂ
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਉੱਤੇ ਵਧੀਕ ਜ਼ਿਲਾ ਮਜਿਸਟਰੇਟ ਸ੍ਰੀ ਰੋਹਿਤ ਗੁਪਤਾ ਨੇ ਉਕਤ ਦਿਨਾਂ ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਦੁਆਲੇ ਸ਼ਰਾਬ ਅਤੇ ਪਾਨ, ਬੀੜੀਆ, ਮੀਟ-ਮੱਛੀ, ਆਂਡੇ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਸ੍ਰੀ ਰੋਹਿਤ ਗੁਪਤਾ ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਆਪਣੇ-ਆਪਣੇ ਅਧਿਕਾਰ ਖੇਤਰ ਮੁਤਾਬਕ ਇਹਨਾਂ ਹੁਕਮਾਂ ਦੀ ਪਾਲਣਾਂ ਕਰਵਾਉਣੀ ਯਕੀਨੀ ਬਨਾਉਣਗੇ।
==-







