Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਹੜ੍ਹ ਪ੍ਰਭਾਵਿਤ ਲੋਕਾਂ ਦੀ ਰੈਡ ਕਰਾਸ ਕਰੇਗਾ ਹਰ ਸੰਭਵ ਸਹਾਇਤਾ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
047523
Total views : 160051

ਹੜ੍ਹ ਪ੍ਰਭਾਵਿਤ ਖੇਤਰ ਦੀਆਂ ਔਰਤਾਂ ਨੂੰ ਵੰਡੇ ਮਿਕਸਰ ਗਰਾਂਇਡਰ
ਹੜ੍ਹਾਂ ਦੀ ਸਥਿਤੀ ਦੌਰਾਨ ਲੋਕਾਂ ਦੀ ਮਦਦ ਕਰਨ ਵਾਲੀਆਂ ਐਨ:ਜੀ:ਓਜ਼ ਨੂੰ ਕੀਤਾ ਸਨਮਾਨਤ
ਅੰਮ੍ਰਿਤਸਰ, 4 ਨਵੰਬਰ-(ਡਾ. ਮਨਜੀਤ ਸਿੰਘ)- ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਰੈਡ ਕਰਾਸ ਹਰ ਸੰਭਵ ਸਹਾਇਤਾ ਕਰਨ ਲਈ ਤੱਤਪਰ ਹੈ ਅਤੇ ਰੈਡ ਕਰਾਸ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਨੂੰ ਪੂਰੀਆਂ ਕਰ ਰਿਹਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਇੰਡੀਅਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਰੈਡ ਕਰਾਸ ਵਿਖੇ ਸਾਦੇ ਸਮਾਗਮ ਦੌਰਾਨ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਔਰਤਾਂ ਨੂੰ ਮਿਕਸਰ ਗਰਾਂਇਡਰ ਦੀ ਵੰਡ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਰੈਡ ਕਰਾਸ ਤੁਹਾਡੀ ਸੇਵਾ ਲਈ ਹਰ ਸਮੇਂ ਹਾਜਰ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਵੱਖ ਵੱਖ ਸਵੈ ਸਹਾਇਤਾ ਪ੍ਰਾਪਤ ਸੰਸਥਾਵਾਂ ਨਾਲ ਮਿਲ ਕੇ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੋਰਾਨ ਬਹੁਤ ਵੱਡਾ ਨੁਕਸਾਨ ਹੋਇਆ ਹੈ। ਇਸ ਦੀ ਪੂਰਤੀ ਤਾਂ ਨਹੀਂ ਕੀਤੀ ਜਾ ਸਕਦੀ ਪਰ ਰੈਡ ਕਰਾਸ ਹਰ ਸਮੇਂ ਇਨ੍ਹਾਂ ਦੀ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਇਸ ਨੇਕ ਕੰਮ ਲਈ ਅੱਗੇ ਆਈਏ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਬਾਂਹ ਫੜੀਏ।
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੌਰਾਨ ਵੱਖ ਵੱਖ ਐਨ:ਜੀ:ਓਜ ਵੱਲੋਂ ਦਿੱਤੇ ਗਏ ਸਹਿਯੋਗ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਐਨ:ਜੀ:ਓਜ਼ ਵੱਲੋਂ ਹੜ੍ਹਾਂ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਦੀ ਮਦਦ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਹੀ ਨਹੀਂ ਬਲਕਿ ਦੇਸ਼ ਵਿਦੇਸ਼ਾਂ ਤੋਂ ਵੀ ਲੋਕ ਹੜ੍ਹ ਪ੍ਰਭਾਵਿਤ ਖੇਤਰ ਲਈ ਅੱਗੇ ਆਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹਾਜਰ ਕੁਝ ਐਨ:ਜੀ:ਓਜ਼ ਨੂੰ ਭਲਾਈ ਕੰਮਾਂ ਲਈ ਸਨਮਾਨਤ ਵੀ ਕੀਤਾ ਗਿਆ ਜਿੰਨਾਂ ਵਿੱਚ ਸ੍ਰੀ ਮਨਪ੍ਰੀਤ ਸਿੰਘ ਸਰਬੱਤ ਦਾ ਭਲਾ ਟ੍ਰਸਟ, ਸ਼੍ਰੀ ਮਨਦੀਪ ਸਿੰਘ, ਬੀਬੀ ਕੌਲਾਂ ਜੀ ਟ੍ਰਸਟ ਅਤੇ ਵੱਖ ਵੱਖ ਕਲੱਬਾਂ ਦੇ ਮੈਂਬਰ ਸ੍ਰੀ ਸੁਖਦੇਵ ਸਿੰਘ ਛੀਨਾ, ਪ੍ਰਧਾਨ ਸਰਵਿਜ ਕਲੱਬ, ਸ਼੍ਰੀ ਅਨਿਲ ਕੁਮਾਰ, ਸਕੱਤਰ ਅੰਮ੍ਰਿਤਸਰ ਕਲੱਬ, ਸ਼੍ਰੀ ਬਿਕਰਮਜੀਤ ਸਿੰਘ, ਪ੍ਰਧਾਨ ਕੈ.ਵੀ ਆਈ, ਸ਼੍ਰੀ ਜਗਜੀਤ ਸਿੰਘ ਖਾਲਸਾ,ਸ੍ਰੀ ਸੁਖਜਿੰਦਰ ਸਿੰਘ, ਸ਼੍ਰੀਮਤੀ ਗੁਰਦਰਸ਼ਨ ਕੋਰ ਬਾਵਾ, ਸ੍ਰੀ ਮਨਜੀਤ ਸਿੰਘ, ਸ੍ਰੀ ਫੁਲਵਿੰਦਰ ਸਿੰਘ ਦਾ ਹੜ੍ਹ ਪੀੜ੍ਹਤ ਰਲੀਫ ਸੇਵਾ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ ।
ਇਸ ਮੌਕੇ ਸਹਾਇਕ ਕਮਿਸ਼ਨਰ ਮੈਡਮ ਪਿਯੂਸ਼ਾ, ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਸੈਮਸਨ ਮਸੀਹ, ਅੰਮ੍ਰਿਤਸਰ ਕਲੱਬ ਦੇ ਸਕੱਤਰ ਸ੍ਰੀ ਅਨਿਲ ਕੁਮਾਰ, ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰ ਸ੍ਰ ਸੁਖਜਿੰਦਰ ਸਿੰਘ ਹੇਅਰ, ਮਨਪ੍ਰੀਤ ਸਿੰਘ ਸੰਧੂ, ਸ੍ਰੀ ਵਿਨੋਦ ਕੁਮਾਰ, ਸ੍ਰੀ ਸਸ਼ਪਾਲ ਸਿੰਘ, ਮਿਸ ਨੇਹਾ, ਸਰਪੰਚ ਬਲਬੀਰ ਸਿੰਘ ਤੋਂ ਇਲਾਵਾ ਹੋਰ ਵੀ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ।
——
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਔਰਤਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਮਿਕਸਰ ਗਰਾਂਇਡਰ ਦੀ ਵੰਡ ਕਰਦੇ ਹੋਏ।
ਹੜ੍ਹਾਂ ਦੌਰਾਨ ਲੋਕਾਂ ਦੀ ਮਦਦ ਕਰਨ ਵਾਲੀਆਂ ਐਨ:ਜੀ:ਓਜ਼ ਦੇ ਨੁਮਾਇੰਦਿਆਂ ਨੂੰ ਸਨਮਾਨਤ ਕਰਦੇ ਹੋੲ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ।
==—
*