ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ-

ਖ਼ਬਰ ਸ਼ੇਅਰ ਕਰੋ
048277
Total views : 162147

ਪਿਛਲੇ ਸਾਲ ਨਾਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 56 ਫੀਸਦ ਦੀ ਆਈ ਕਮੀ-
14 ਦਸੰਬਰ ਤੱਕ ਪਰਾਲੀ ਨੂੰ ਅੱਗ ਲਗਾਉਣ ਉੱਤੇ ਪਾਬੰਦੀ ਲਾਗੂ-
ਅੰਮ੍ਰਿਤਸਰ, 8 ਨਵੰਬਰ-(ਡਾ. ਮਨਜੀਤ ਸਿੰਘ)- ਸਾਲ 2025 ਦੀ ਝੋਨੇ ਦੀ ਕਟਾਈ ਦੌਰਾਨ ਜਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ, ਜਾਗਰੂਕਤਾ ਲਹਿਰ ਅਤੇ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 56 ਫੀਸਦ ਦੀ ਵੱਡੀ ਕਮੀ ਆਈ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਉਕਤ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਗਲੇ ਕੁਝ ਦਿਨ ਹੋਰ ਇਸ ਕੰਮ ਨੂੰ ਸਮਰਪਿਤ ਕਰੋ ਤਾਂ ਜੋ ਕਿਸਾਨ ਕਣਕ ਦੀ ਬਿਜਾਈ ਪੂਰੀ ਕਰ ਸਕੇ। ਉਨਾਂ ਦੱਸਿਆ ਕਿ ਪਿਛਲੇ ਸਾਲ 7 ਨਵੰਬਰ ਤੱਕ 633 ਸਥਾਨਾਂ ਉੱਤੇ ਘਟਨਾਵਾਂ ਵਾਪਰੀਆਂ ਸਨ, ਜਦਕਿ ਇਸ ਵਾਰ ਕੇਵਲ 280 ਖੇਤਾਂ ਵਿੱਚ ਅੱਗ ਲੱਗੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜ਼ਮੀਨ ਲਈ ਬਹੁਤ ਲਾਭਾਦਾਇਕ ਹੈ, ਦਾ ਨੁਕਸਾਨ ਹੋ ਰਿਹਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟੀ ਹੈ। ਇਸ ਤੋਂ ਇਲਾਵਾ ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਸੋ ਇਸ ਪਰਵਿਰਤੀ ਨੂੰ ਰੋਕਣ ਦੀ ਲੋੜ ਹੈ।
ਇਸੇ ਦੌਰਾਨ ਵਧੀਕ ਜਿਲ੍ਹਾ ਮੈਜਿਸਟਰੇਟ ਸ੍ਰੀ ਰੋਹਿਤ ਗੁਪਤਾ ਨੇ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਿਆਨ ਕਰਦੇ ਹੋਏ ਪਰਾਲੀ ਨੂੰ ਸਾੜ੍ਹਨ ਉੱਤੇ ਲੱਗੀ ਪਾਬੰਦੀ, ਜੋ ਕਿ ਪਹਿਲਾਂ 14 ਨਵੰਬਰ 2025 ਤੱਕ ਲਾਗੂ ਸੀ ਨੂੰ 14 ਦਸੰਬਰ ਤੱਕ ਵੱਧਾ ਦਿੱਤਾ ਹੈ। ਸ੍ਰੀ ਰੋਹਿਤ ਗੁਪਤਾ ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਾਰੀ ਕੀਤੇ ਹੁਕਮਾਂ ਵਿੱਚ ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਉਤੇ ਪੈਂਦਾ ਹੈ।
ਇਸ ਲਈ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਨ੍ਹਾਂ ਖੇਤਰਾਂ ਵਿੱਚ ਬੇਲਿੰਗ ਨਹੀਂ ਹੁੰਦੀ ਉਹਨਾਂ ਖੇਤਰਾਂ ਵਿੱਚ ਝੋਨੇ ਦੀ ਕਟਾਈ ਦੇ ਦੌਰਾਨ ਕੰਬਾਇਨ ਹਾਰਵੈਸਟਰ ਨਾਲ ਐਸ.ਐਮ.ਐਸ./ਸੁਪਰ ਐਸ.ਐਮ.ਐਸ. ਮਸ਼ੀਨ ਦੀ ਵਰਤੋਂ ਕਰਨੀ ਲਾਜ਼ਮੀ ਹੋਵੇਗੀ।
=—