




Total views : 160051






Total views : 160051ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋ ਪ੍ਰੋਗਰਾਮ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਸ਼ਿਰਕਤ ਕਰਨ ਦਾ ਦਿੱਤਾ ਸੱਦਾ
ਅੰਮ੍ਰਿਤਸਰ 10 ਨਵੰਬਰ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਰਸਮੀ ਤੌਰ ਤੇ ਗੱਲਬਾਤ ਕਰਦੇ ਹੋਏ ਜਿੱਥੇ ਜ਼ਿਲੇ ਦੀਆਂ ਸਮੱਸਿਆਵਾਂ ਨੂੰ ਜਾਣਿਆ ਉੱਥੇ ਭਰੋਸਾ ਦਿੱਤਾ ਕਿ ਉਹ ਅੰਮ੍ਰਿਤਸਰ ਨੂੰ ਦੁਨੀਆਂ ਦਾ ਖੂਬਸੂਰਤ ਸ਼ਹਿਰ ਬਣਾਉਣ ਲਈ ਟੀਮ ਨੂੰ ਨਾਲ ਲੈ ਕੇ ਸੇਵਾ ਭਾਵਨਾ ਨਾਲ ਕੰਮ ਕਰਨਗੇ। ਉਹਨਾਂ ਕਿਹਾ ਕਿ ਅੰਮ੍ਰਿਤਸਰ ਕੇਵਲ ਪੰਜਾਬ ਦਾ ਹੀ ਨਹੀਂ ਦੁਨੀਆਂ ਭਰ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਦੀ ਸ਼ਰਧਾ ਦਾ ਪ੍ਰਤੀਕ ਸ਼ਹਿਰ ਹੈ। ਉਹਨਾਂ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਸਮਝ ਵਿੱਚ ਆਈਆਂ ਹਨ ਜਿਨਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਤੌਰ ਉਤੇ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਅੰਮ੍ਰਿਤਸਰ ਦਾ ਨਾਮ ਦੁਨੀਆਂ ਦੇ ਖੂਬਸੂਰਤ ਸ਼ਹਿਰਾਂ ਦੀ ਸੂਚੀ ਵਿੱਚ ਦਰਜ ਕਰਵਾਇਆ ਜਾ ਸਕੇ। ਉਹਨਾਂ ਇਸ ਲਈ ਜ਼ਿਲਾ ਵਾਸੀਆਂ ਕੋਲੋਂ ਸਹਿਯੋਗ ਦੀ ਮੰਗ ਵੀ ਕੀਤੀ। ਉਹਨਾਂ ਕਿਹਾ ਕਿ ਗੁਰੂ ਨਗਰੀ ਵਿੱਚ ਸੇਵਾ ਕਰਨ ਦਾ ਮੌਕਾ ਬੜੇ ਭਾਗਾਂ ਨਾਲ ਮਿਲਦਾ ਹੈ ਸੋ ਸਾਡੇ ਸਾਰੇ ਅਧਿਕਾਰੀ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਜਿਸ ਦਾ ਨਤੀਜਾ ਆਉਣ ਵਾਲੇ ਸਮੇਂ ਵਿੱਚ ਵੇਖਣ ਨੂੰ ਮਿਲੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕੱਲ 11 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋ ਵਿੱਚ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਇਕ ਪੀੜੀ ਵਿੱਚ ਇਹ ਸ਼ਤਾਬਦੀ ਪ੍ਰੋਗਰਾਮ ਇੱਕ ਵਾਰ ਹੀ ਆਉਂਦਾ ਹੈ, ਸੋ ਆਓ ਸਾਰੇ ਇਸ ਮੌਕੇ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਜੀਵਨ ਉੱਤੇ ਬਣਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖੀਏ ਅਤੇ ਆਪਣੇ ਬੱਚਿਆਂ ਨੂੰ ਵਿਖਾਈਏ ਤਾਂ ਜੋ ਉਹ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫੇ ਅਤੇ ਸਿਧਾਂਤ ਤੋਂ ਜਾਣੂ ਹੋ ਸਕਣ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਕੱਲ 11 ਨਵੰਬਰ ਨੂੰ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਦੁਸ਼ਹਿਰਾ ਗਰਾਊਂਡ ਵਿੱਚ ਸ਼ਾਮ 5:30 ਵਜੇ ਤੋਂ 7.30 ਵਜੇ ਤੱਕ ਹੋਵੇਗਾ, ਜਿਸ ਦੇ ਵਿੱਚ ਦਾਖਲਾ ਬਿਲਕੁਲ ਮੁਫਤ ਹੈ ਅਤੇ ਪਾਰਕਿੰਗ ਦਾ ਵੀ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਬਾਰੇ ਬੋਲਦੇ ਹੋਏ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਹਨਾਂ ਘਟਨਾਵਾਂ ਵਿੱਚ ਕਰੀਬ 55 ਫੀਸਦ ਦੀ ਗਿਰਾਵਟ ਦਰਜਾਈ ਹੈ ਅਤੇ ਇਸ ਲਈ ਅਸੀਂ ਇਹਨਾਂ ਕਿਸਾਨਾਂ ਦੇ ਵਿਸ਼ੇਸ਼ ਤੌਰ ਉੱਤੇ ਧੰਨਵਾਦੀ ਹਾਂ ਜਿਨਾਂ ਨੇ ਵਾਤਾਵਰਨ ਦੀ ਸੰਭਾਲ ਕਰਦੇ ਹੋਏ ਪਰਾਲੀ ਪ੍ਰਬੰਧਨ ਲਈ ਅੱਗ ਦਾ ਸਹਾਰਾ ਨਹੀਂ ਲਿਆ।
ਕੈਪਸ਼ਨ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
===–







