




Total views : 160051






Total views : 160051ਅੰਮ੍ਰਿਤਸਰ 13 ਨਵੰਬਰ-( ਡਾ. ਮਨਜੀਤ ਸਿੰਘ)- ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਸ.ਪੀ.ਸੀ.ਐੱਲ. ਗੈਸਟ ਹਾਊਸ, ਬਟਾਲਾ ਰੋਡ ਵਿਖੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਸੰਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਦੇ ਹਰ ਪਿੰਡ ਦੇ ਵਿਕਾਸ ਨੂੰ ਹੋਰ ਗਤੀਸ਼ੀਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਸ. ਹਰਭਜਨ ਸਿੰਘ ਈ.ਟੀ.ਓ. ਜੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੇਰਾ ਹਮੇਸ਼ਾ ਯਤਨ ਰਹੇਗਾ ਕਿ ਸਰਕਾਰ ਦੀ ਹਰ ਲੋਕ-ਹਿਤੈਸ਼ੀ ਨੀਤੀਆਂ ਅਤੇ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚੇ ਅਤੇ ਜੰਡਿਆਲਾ ਗੁਰੂ ਹਲਕੇ ਦਾ ਹਰ ਪਿੰਡ ਤਰੱਕੀ ਦੇ ਨਵੇਂ ਪੱਧਰ ਕਾਇਮ ਕਰੇ।
ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ-ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸਦਾ ਤੁਰੰਤ ਲਾਭ ਮਿਲ ਸਕੇ। ਬੈਠਕ ਦਾ ਮੁੱਖ ਮਕਸਦ ਹਲਕੇ ਦੇ ਪੇਂਡੂ ਵਿਕਾਸ ਨੂੰ ਮਜ਼ਬੂਤ ਬਣਾਉਣਾ ਅਤੇ ਨਵੀਆਂ ਨੀਤੀਆਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ।
ਇਸ ਮੀਟਿੰਗ ਵਿੱਚ ਏਡੀਸੀ ਜਨਰਲ ਸ੍ਰੀ ਰੋਹਿਤ ਗੁਪਤਾ ਏਡੀਸੀ ਪੇਂਡੂ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਪੰਚਾਇਤ ਸੈਕਟਰੀ, ਪੇਂਡੂ ਵਿਕਾਸ ਵਿਭਾਗ, ਪੰਚਾਇਤ ਵਿਭਾਗ ਅਤੇ ਬੀ.ਡੀ.ਪੀ.ਓ. ਅਤੇ ਡੀ.ਡੀ.ਪੀ.ਓ. ਸਮੇਤ ਬਲਾਕ ਸਮਿਤੀ ਦੇ ਹੋਰ ਅਧਿਕਾਰੀ ਹਾਜ਼ਿਰ ਰਹੇ।







