Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-

ਖ਼ਬਰ ਸ਼ੇਅਰ ਕਰੋ
047523
Total views : 160051

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਸਾਥੀਆਂ ਦੀ ਯਾਦ ਵਿਚ ਸਮਾਗਮ-

ਅੰਮ੍ਰਿਤਸਰ, 16 ਨਵੰਬਰ (ਡਾ. ਮਨਜੀਤ ਸਿੰਘ)-‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬੇਹੱਦ ਜਰੂਰੀ ਸੀ।’ ਉਕਤ ਸਬਦਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਗਦਰੀ, ਜਿੰਨਾ ਵਿਚੋਂ 3 ਗੁਰਵਾਲੀ ਪਿੰਡ ਅਤੇ ਇਕ ਸੁਰ ਸਿੰਘ ਪਿੰਡ ਤੋਂ ਸੀ, ਦੀ ਯਾਦ ਵਿਚ ਗੁਰਵਾਲੀ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕੀਤਾ। ਇਸ ਮੌਕੇ ਉਹਨਾਂ ਨੇ ਹਲਕਾ ਵਿਧਾਇਕ ਸ ਜਸਵਿੰਦਰ ਸਿਮਰਨ ਦਾਸ ਨਾਲ ਸਾਂਝੇ ਤੌਰ ਤੇ ਸ਼ਹੀਦਾਂ ਦੀ ਯਾਦ ਵਿੱਚ ਸਕੂਲ ਵਿਖੇ ਬਣਾਈ ਲਾਈਬਰੇਰੀ ਦਾ ਉਦਘਾਟਨ ਕੀਤਾ।

ਸ ਧਾਲੀਵਾਲ ਨੇ ਕਿਹਾ ਕਿ ਸ. ਸਰਾਭਾ ਦੀ ਯਾਦ ਵਿਚ ਤਾਂ ਹਰ ਸਾਲ ਅਸੀਂ ਸਮਾਗਮ ਕਰ ਲੈਂਦੇ ਹਾਂ, ਪਰ ਉਨਾਂ ਨਾਲ ਸ਼ਹੀਦ ਹੋਏ ਸ. ਬਖਸ਼ੀਸ ਸਿੰਘ, ਸ. ਸੁਰੈਣ ਸਿੰਘ ਵੱਡਾ ਤੇ ਸੁਰੈਣ ਸਿੰਘ ਛੋਟਾ (ਤਿੰਨੇ ਗੁਰਵਾਲੀ ਪਿੰਡ ਤੋਂ), ਸ ਜਗਤ ਸਿੰਘ ਪਿੰਡ ਸੁਰਸਿੰਘ, ਸ. ਹਰਨਾਮ ਸਿੰਘ ਸਿਆਲਕੋਟ ਤੋਂ ਅਤੇ ਵਿਸ਼ਨੂੰ ਗਣੇਸ਼ ਪਿੰਗਲੇ ਮਹਾਂਰਾਸ਼ਟਰ ਤੋਂ ਨੂੰ ਕਦੇ ਯਾਦ ਹੀ ਨਹੀਂ ਸੀ ਕੀਤਾ, ਸੋ ਹੁਣ ਇੰਨਾ ਸ਼ਹੀਦਾਂ ਨੂੰ ਯਾਦ ਕਰਕੇ ਮੈਨੂੰ ਬਹੁਤ ਚੰਗਾ ਲੱਗਾ ਹੈ। ਉਨਾਂ ਕਿਹਾ ਕਿ ਅਜ਼ਾਦੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ।

ਦੱਸਣ ਯੋਗ ਹੈ ਕਿ ਕੈਬਨਿਟ ਮੰਤਰੀ ਹੁੰਦਿਆਂ ਉਨਾਂ ਗੁਰੂਵਾਲੀ ਪਿੰਡ ਨੂੰ ਆਪਣੇ ਅਖਿਤਾਰੀ ਫੰਡ ਵਿਚੋਂ 10 ਲੱਖ ਰੁਪਏ ਦਿੱਤੇ ਸਨ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣਾ ਲੋਚਦੇ ਹਨ ਅਤੇ ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਸਾਡੇ ਸਾਰਿਆਂ ਵਿਚ ਕੌਮੀਅਤ ਜਾਗੇ। ਉਨਾਂ ਕਿਹਾ ਕਿ ਅਜ਼ਾਦੀ ਘੁਲਾਟੀਆਂ ਦੀ ਸੋਚ ਨੂੰ ਜਿੰਦਾ ਰੱਖਕੇ ਅਜਿਹਾ ਸੰਭਵ ਹੈ ਅਤੇ ਅਸੀਂ ਉਸ ਜੋਤ ਨੂੰ ਜਗਾਉਣ ਲਈ ਹਰ ਹੀਲਾ ਵਰਤਾਂਗੇ।
ਇਸ ਮੌਕੇ ਸੰਬੋਧਨ ਕਰਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਪੰਜਾਬ ਨੇ ਸਭ ਤੋ ਪਹਿਲਾਂ ਅੰਗਰੇਜ਼ਾਂ ਵਿਰੁੱਧ ਸੰਘਰਸ਼ ਵਿੱਢਿਆ ਅਤੇ ਇਤਹਾਸ ਗਵਾਹੀ ਭਰਦਾ ਹੈ ਕਿ ਸੰਨ 1840 ਤੋਂ ਪੰਜਾਬੀ ਅੰਗਰੇਜ਼ਾਂ ਨਾਲ ਲੋਹਾ ਲੈਣ ਲੱਗ ਪਏ ਸਨ ਅਤੇ ਇਸ ਸਦਕਾ ਹੀ ਇਹ ਜਾਗ ਸਾਰੇ ਦੇਸ਼ ਵਿਚ ਲੱਗੀ। ਉਨਾਂ ਕਿਹਾ ਕਿ ਪੰਜਾਬੀ ਅਣਖੀ ਯੋਧਿਆਂ ਦੀ ਧਰਤੀ ਹੈ ਅਤੇ ਸਾਰੇ ਦੇਸ਼ ਨੂੰ ਪੰਜਾਬ ਉਤੇ ਮਾਣ ਵੀ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚੋਂ ਅਰਸ਼ਦੀਪ ਸਿੰਘ, ਗੁਰਭਜਨ ਸਿੰਘ, ਸਰਦੂਲ ਸਿੰਘ, ਸਰਪੰਚ ਰਾਮ ਸਿੰਘ, ਪ੍ਰਿੰਸੀਪਲ ਜੀਤ ਕੌਰ ਵੀ ਹਾਜ਼ਰ ਸਨ।