Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਖ਼ਬਰ ਸ਼ੇਅਰ ਕਰੋ
051768
Total views : 168654

20 ਅਤੇ 21 ਨਵੰਬਰ ਨੂੰ ਨਗਰ ਕੀਰਤਨ ਦੇ ਰਸਤਿਆਂ ਦੇ ਦੋਨੇ ਪਾਸੇ ਸਥਿਤ ਸ਼ਰਾਬ ਦੇ ਠੇਕੇ, ਅਹਾਤੇ, ਪਾਨ-ਬੀੜੀ, ਤੰਬਾਕੂ, ਸਿਗਰੇਟ ਪਦਾਰਥਾਂ ਆਧਾਰਤ ਦੁਕਾਨਾਂ, ਆਂਡਾ, ਮੀਟ/ਮੱਛੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ-
ਅੰਮ੍ਰਿਤਸਰ 19 ਨਵੰਬਰ-(ਡਾ. ਮਨਜੀਤ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਵੱਲੋ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਿਤੀ 20 ਨਵੰਬਰ ਅਤੇ 21 ਨਵੰਬਰ 2025 ਨੂੰ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਮਹਿਤਾ ਚੌਂਕ ਦੇ ਰਸਤੇ ਤੋਂ ਜਿਲ੍ਹੇ ਵਿੱਚ ਦਾਖਲ ਹੋਵੇਗਾ, ਦੇ ਰਸਤੇ ਦੇ ਦੋਵੇਂ ਪਾਸੇ ਸਥਿਤ ਸ਼ਰਾਬ ਦੇ ਠੇਕੇ, ਅਹਾਤੇ, ਪਾਨ-ਬੀੜੀ, ਤੰਬਾਕੂ, ਸਿਗਰੇਟ ਪਦਾਰਥਾਂ ਆਧਾਰਤ ਦੁਕਾਨਾਂ, ਆਂਡਾ, ਮੀਟ/ਮੱਛੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਿਤੀ 20 ਨਵੰਬਰ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਿ 20 ਨਵੰਬਰ ਨੂੰ ਮਹਿਤਾ ਚੌਂਕ ਤੋਂ ਬਾਬਾ ਬਕਾਲਾ ਸਾਹਿਬ, ਰਈਆ, ਜੰਡਿਆਲਾ ਗੁਰੂ, ਗੋਲਡਨ ਗੇਟ, ਰਾਮ ਤਲਾਈ ਚੌਂਕ, ਘਿਓ ਮੰਡੀ, ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਹੁੰਦਾ ਹੋਇਆ ਡੇਰਾ ਬਾਬਾ ਭੂਰੀ ਵਾਲੇ ਪੁੱਜੇਗਾ। 21 ਨਵੰਬਰ ਨੂੰ ਇਹ ਨਗਰ ਕੀਰਤਨ ਇਥੋਂ ਸ਼ੁਰੂ ਹੋ ਕੇ ਸ੍ਰੀ ਸ਼ਹੀਦ ਗੰਜ ਸਾਹਿਬ ਗਿਲਵਾਲੀ ਗੇਟ, ਹਕੀਮਾਂ ਗੇਟ, ਖਜਾਨਾ ਗੇਟ, ਝਬਾਲ ਰੋਡ, ਤੋਂ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬਾ ਲਈ ਜਾਵੇਗਾ। ਉਨਾਂ ਕਿਹਾ ਕਿ ਉਕਤ ਰਸਤੇ ਵਿੱਚ ਆਉਂਦੇ ਸ਼ਰਾਬ ਦੇ ਠੇਕੇ, ਅਹਾਤੇ, ਪਾਨ-ਬੀੜੀ, ਤੰਬਾਕੂ, ਸਿਗਰੇਟ ਪਦਾਰਥਾਂ ਆਧਾਰਤ ਦੁਕਾਨਾਂ, ਆਂਡਾ, ਮੀਟ/ਮੱਛੀ ਦੀਆ ਦੁਕਾਨਾਂ ਇਨਾਂ ਦਿਨਾਂ ਦੌਰਾਨ ਖੋਲ੍ਹਣ ਅਤੇ ਉਕਤ ਪਦਾਰਥਾਂ ਦੀ ਵਿਕਰੀ ਤੇ ਪੂਰਨ ਪਾਬੰਦੀ ਰਹੇਗੀ।
==–