Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-

ਖ਼ਬਰ ਸ਼ੇਅਰ ਕਰੋ
051847
Total views : 168757

ਅੰਮ੍ਰਿਤਸਰ 19 ਨਵੰਬਰ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ 20 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਸਜਾਏ ਜਾ ਰਹੇ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਮਹਿਤਾ ਚੌਂਕ ਦੇ ਰਸਤੇ ਤੋਂ ਜਿਲ੍ਹੇ ਵਿੱਚ ਦਾਖਲ ਹੋਵੇਗਾ, ਦੇ ਸਵਾਗਤ ਲਈ ਜ਼ਿਲ੍ਹਾ ਅਧਿਕਾਰੀਆਂ ਵਿਸਥਾਰਥ ਮੀਟਿੰਗ ਕੀਤੀ।
ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਿਤੀ 20 ਨਵੰਬਰ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਿ 20 ਨਵੰਬਰ ਨੂੰ ਮਹਿਤਾ ਚੌਂਕ ਤੋਂ ਬਾਬਾ ਬਕਾਲਾ ਸਾਹਿਬ, ਰਈਆ, ਜੰਡਿਆਲਾ ਗੁਰੂ, ਗੋਲਡਨ ਗੇਟ, ਰਾਮ ਤਲਾਈ ਚੌਂਕ, ਘਿਓ ਮੰਡੀ, ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਹੁੰਦਾ ਹੋਇਆ ਡੇਰਾ ਬਾਬਾ ਭੂਰੀ ਵਾਲੇ ਪੁੱਜੇਗਾ। ਇੱਥੇ ਨਗਰ ਕੀਰਤਨ ਦਾ ਰਾਤ ਦਾ ਪੜਾਅ ਹੋਵੇਗਾ।
21 ਨਵੰਬਰ ਨੂੰ ਇਹ ਨਗਰ ਕੀਰਤਨ ਇਥੋਂ ਸ਼ੁਰੂ ਹੋ ਕੇ ਸ੍ਰੀ ਸ਼ਹੀਦ ਗੰਜ ਸਾਹਿਬ ਗਿਲਵਾਲੀ ਗੇਟ, ਹਕੀਮਾਂ ਗੇਟ, ਖਜਾਨਾ ਗੇਟ, ਝਬਾਲ ਰੋਡ, ਤੋਂ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਲਈ ਜਾਵੇਗਾ।
ਉਹਨਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪ੍ਰਵੇਸ਼ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਜਾਵੇਗਾ। ਇਥੇ ਇਲਾਕਾ ਨਿਵਾਸੀ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਗਰ ਕੀਰਤਨ ਦਾ ਸਵਾਗਤ ਕਰਨਗੇ। ਇਸ ਤੋਂ ਬਾਅਦ ਨਗਰ ਕੀਰਤਨ ਦਾ ਥਾਂ ਥਾਂ, ਪਿੰਡਾਂ ਅਂਡਿਆਂ ਅਤੇ ਸ਼ਹਿਰ ਵਿੱਚ ਸਵਾਗਤ ਹੋਵੇਗਾ। ਹੁਣ ਇਸ ਲਈ ਰਸਤਿਆਂ ਦੀ ਸਫਾਈ, ਸੰਗਤ ਦੇ ਰਹਿਣ ਦੇ ਪ੍ਰਬੰਧ, ਟਰੈਫਿਕ ਵਿਵਸਥਾ, ਆਦਿ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮਤੀ ਪਰਮਜੀਤ ਕੌਰ,ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।