Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ

ਖ਼ਬਰ ਸ਼ੇਅਰ ਕਰੋ
047523
Total views : 160051

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ
ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਨਗਰ ਕੀਰਤਨ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ
ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਹਨ ਸਮਾਗਮ
ਅੰਮ੍ਰਿਤਸਰ, 21 ਨਵੰਬਰ ( ) ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿੱਚ ਡੇਰਾ ਬਾਬਾ ਭੂਰੀ ਵਾਲਾ ਤੋਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਰਵਾਨਾ ਹੋਇਆ। ਦੱਸਣ ਯੋਗ ਹੈ ਕਿ ਇਹ ਨਗਰ ਕੀਰਤਨ ਕੱਲ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਸੀ ਅਤੇ ਬੀਤੀ ਰਾਤ ਕਰੀਬ 2 ਵਜੇ ਅੰਮ੍ਰਿਤਸਰ ਪੁੱਜਿਆ, ਜਿੱਥੇ ਡੇਰਾ ਬਾਬਾ ਭੂਰੀਵਾਲਾ ਵਿਖੇ ਸੰਗਤਾਂ ਨੇ ਰਿਹਾਇਸ਼ ਕੀਤੀ ਅਤੇ ਇੱਥੋਂ ਹੁਣ ਤਰਨਤਾਰਨ ਦੇ ਰਸਤੇ ਸ੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ।
ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ, ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਸ ਜਗਜੀਤ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਐਸਡੀਐਮ ਸ ਗੁਰਸਿਮਰਨ ਸਿੰਘ ਢਿੱਲੋਂ ਤੇ ਸ ਅਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਤੇ ਧਾਰਮਿਕ ਜਥੇਬੰਦੀਆਂ ਅਤੇ ਸੰਗਤ ਹਾਜ਼ਰ ਸੀ।
ਪੰਜਾਬ ਸਰਕਾਰ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਸ਼ੁਰੂਆਤ ਡੇਰੇ ਤੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੀ ਧਰਤੀ ਤੋਂ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ।

ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸਨ ਅਤੇ ਆਪਣਾ ਬਲੀਦਾਨ ਦੇ ਕੇ ਹਿੰਦ ਦੀ ਰੱਖਿਆ ਕੀਤੀ। ਗੁਰੂ ਜੀ ਦੇ ਵਿਚਾਰ ਅਤੇ ਉਨ੍ਹਾਂ ਦੀ ਕੁਰਬਾਨੀ ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ 23, 24 ਅਤੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ ‘ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਦੱਸਣਯੋਗ ਹੈ ਕਿ ਨਗਰ ਕੀਰਤਨ ਦੇ ਰਾਤ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਿਆ ਜਿਥੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਉਪਰੰਤ ਨਗਰ ਕੀਰਤਨ ਰਈਆ, ਟਾਂਗਰਾ ਹੁੰਦੇ ਹੋਏ ਜੰਡਿਆਲਾ ਗੁਰੂ ਵਿਖੇ ਪੁੱਜਿਆ ਜਿੱਥੇ ਦੇਰ ਰਾਤ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਉਸ ਉਪਰੰਤ ਨਗਰ ਕੀਰਤਨ ਦੇਰ ਰਾਤ ਹੀ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਪੁੱਜਿਆ। ਜਿਥੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਸ੍ਰੀਮਤੀ ਜੀਵਨਜੋਤ ਕੌਰ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਪੁਲਿਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ।
ਕੈਪਸ਼ਨ : ਵੱਖ –ਵੱਖ ਤਸਵੀਰਾਂ
==–