




Total views : 161400






Total views : 161400ਅੰਮ੍ਰਿਤਸਰ 26 ਨਵੰਬਰ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਸੂਬਾ ਵਾਸੀਆਂ ਨੂੰ ਸਿੱਖਿਆ ਅਤੇ ਸਿਹਤ ਵਰਗੀਆਂ ਸਹੂਲਤਾਂ ਉਪਲੱਭਧ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜ੍ਹੀ ਤਹਿਤ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਆਮ ਲੋਕਾਂ ਦੀ ਸਿਹਤ ਨੂੰ ਸੁਧਾਰਨ ਲਈ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋਕ ਮੁਫ਼ਤ ਵਿੱਚ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜਾਣੀਆਂ ਰੋਡ ਜੰਡਿਆਲਾ ਗੁਰੂ ਵਿਖੇ 30 ਬਿਸਤਰੇ ਵਾਲੇ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਦੇ ਸਮੇਂ ਕੀਤਾ। ਉਨਾਂ ਕਿਹਾ ਕਿ ਇਸ ਹਸਪਤਾਲ ਤੇ 851.49 ਲੱਖ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਸ ਹਸਪਤਾਲ ਦੀ ਉਸਾਰੀ ਨਾਲ ਇਲਕਾਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਤੀ ਕਾਫ਼ੀ ਲਾਭ ਮਿਲੇਗਾ ਅਤੇ ਉਨਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਦੂਰ ਦਰਾਡੇ ਨਹੀਂ ਜਾਣਾ ਪਵੇਗਾ। ਸ: ਈਟੀਓ ਨੇ ਦੱਸਿਆ ਕਿ ਇਸ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ 12 ਮਹੀਨਿਆਂ ਦੇ ਸਮੇਂ ਸੀਮਾ ਅੰਦਰ ਇਹ ਕੰਮ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਉਪਰੰਤ ਲੋਕ ਨਿਰਮਾਣ ਮੰਤਰੀ ਸ: ਈਟੀਓ ਵਲੋਂ 515.31 ਲੱਖ ਰੁਪਏ ਦੀ ਲਾਗਤ ਨਾਲ ਜੰਡਿਆਲਾ ਗੁਰੂ ਤੋਂ ਪਿੰਡ ਗੂਨੋੜਾਲ, ਤਰਨ ਤਾਰਨ ਬਾਈਪਾਸ ਰੋਡ ਵਾਇਆ ਘਾਹ ਮੰਡੀ ਚੌਂਕ ਅਤੇ ਸ਼ੇਖ ਫਤਿਹ ਗੇਟ ਸੜਕ ਦੀ ਰਿਪੇਅਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨਾਂ ਦੱਸਿਆ ਕਿ ਇਸ ਸੜ੍ਹਕ ਨੂੰ ਚੌੜਾ ਵੀ ਕੀਤਾ ਜਾਵੇਗਾ। ਜਿਸ ਨਾਲ ਆਲ੍ਹੇ ਦੁਆਲ੍ਹੇ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਆਸਾਨੀ ਹੋਵੇਗੀ। ਉਨਾਂ ਕਿਹਾ ਕਿ ਇਹ ਸੜ੍ਹਕ ਬਣਾਉਣ ਦਾ ਕੰਮ ਦੀ ਸਮੇਂ ਸੀਮਾ ਚਾਰ ਮਹੀਨੇ ਨਿਸ਼ਚਿਤ ਕੀਤੀ ਗਈ ਹੈ ਅਤੇ ਨਿਸ਼ਚਿਤ ਸਮੇਂ ਅੰਦਰ ਇਹ ਕੰਮ ਮੁਕੰਮਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਸੜ੍ਹਕ ਬਣਾਉਣ ਤੋਂ ਬਾਅਦ ਪੰਜ ਸਾਲਾਂ ਲਈ ਸਬੰਧਤ ਠੇਕੇਦਾਰ ਵਲੋਂ ਹੀ ਰੱਖ ਰਖਾਵ ਕੀਤਾ ਜਾਵੇਗਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪ ਖੁਦ ਸਾਰੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਪੰਜਾਬ ਐਸ.ਐਸ.ਬੋਰਡ ਦੇ ਮੈਂਬਰ ਸ੍ਰੀ ਨਰੇਸ਼ ਪਾਠਕ, ਸ਼ਹਿਰੀ ਪ੍ਰਧਾਨ ਸ: ਸਰਬਜੀਤ ਸਿੰਘ ਡਿੰਪੀ, ਚੇਅਰਮੈਨ ਛਨਾਖ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਸ: ਸਤਿੰਦਰ ਸਿੰਘ, ਮੈਡਮ ਸੁਨੈਨਾ ਰੰਧਾਵਾ, ਰੂਰਲ ਮੈਡੀਕਲ ਅਫ਼ਸਰ ਡਾ. ਰਮਨਦੀਪ ਕੌਰ ਵੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲਾ ਗੁਰੂ ਵਿਖੇ 851.49 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਦੇ ਹੋਏ।
ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲਾ ਗੁਰੂ ਵਿਖੇ ਸੜ੍ਹਕਾਂ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।
==–







