




Total views : 161400






Total views : 161400ਪਿੰਡ ਨੰਗਲੀ ਕਲਾਂ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਖੇਡ ਸਟੇਡੀਅਮ-
ਅੰਮ੍ਰਿਤਸਰ 28 ਨਵੰਬਰ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਹੋ ਸਕੇ ਅਤੇ ਉਹ ਅੱਗੇ ਜਾ ਕੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਪ੍ਰਤਿਯੋਗੀ ਪ੍ਰੀਖਿਆਵਾਂ ਵਿੱਚ ਨਾਮਣਾ ਖਟ ਸਕਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਵਿਖੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਮੇਂ ਕੀਤਾ। ਉਨਾਂ ਕਿਹਾ ਕਿ ਸਰਕਾਰੀ ਕੰਨਿਆ ਹਾਈ ਸਕੂਲ ਪਿੰਡ ਮਹਿਤਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ, ਸਰਕਾਰੀ ਐਲੀਮੈਂਟਰੀ/ਮਿਡਲ ਸਕੂਲ ਲੜਕੇ ਪਿੰਡ ਮਹਿਤਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੰਗਲੀ ਕਲਾਂ ਵਿੱਚ 9 ਲੱਖ ਰੁਪਏ ਦੀ ਨਾਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਪਿੰਡ ਮਹਿਤਾ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਖਰਚ ਕੀਤੇ ਜਾਣਗੇ। ਉਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੇ ਕਲਾਸ ਰੂਮਾਂ ਦੀ ਰਿਪੇਅਰ, ਛੱਤਾਂ ਦੀ ਰਿਪੇਅਰ, ਇੰਟਰਲਾਕਿੰਗ ਟਾਇਲਾਂ ਆਦਿ ਲਗਾਈਆਂ ਜਾਣਗੀਆਂ। ਉਨਾਂ ਕਿਹਾ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤੇ ਗਏ ਹਨ ਅਤੇ ਆਉਂਦ ਚਾਰ ਮਹੀਨੇ ਦੌਰਾਨ ਸਾਰੇ ਕੰਮ ਮੁਕੰਮਲ ਹੋ ਜਾਣਗੇ।
ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਇਸ ਉਪਰੰਤ ਪਿੰਡ ਨੰਗਲੀ ਕਲਾਂ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨਾਂ ਦੱਸਿਆ ਕਿ ਇਸ ਖੇਡ ਸਟੇਡੀਮ ਦੀ ਅਪਗ੍ਰੇਡੇਸ਼ਨ ਵੀ ਕੀਤੀ ਜਾਵੇ। ਇਸ ਸਟੇਡੀਅਮ ਵਿੱਚ ਫੁੱਟਬਾਲ ਗਰਾਉਂਡ, ਵਾਸ਼ਰੂਮ ਅਤੇ ਦਰਸ਼ਕਾਂ ਦੇ ਬੈਠਣ ਲਈ ਵਧੀਆ ਪ੍ਰਬੰਧ, ਪਵੇਲੀਅਨ ਆਦਿ ਬਣਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ, ਬੱਚੇ ਅਤੇ ਇਲਾਕਾਨਿਵਾਸੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਹਲਕਾ ਜੰਡਿਆਲਾ ਗੁਰੂ ਵਿਖੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਹੋਏ।
ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਪਿੰਡ ਨੰਗਲੀ ਕਲਾਂ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ।
==–







