ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਖ਼ਬਰ ਸ਼ੇਅਰ ਕਰੋ
035612
Total views : 131859

ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਥਾਨਕ ਖੇਤੀ ਭਵਨ ਵਿਖੇ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇੱਕ ਟੀਮ ਦੇ ਤੌਰ ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਖੇਤੀ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਰਵਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।